ਦੇਸ਼

ਆਧਾਰ ਕਾਰਡ ਲਾਜ਼ਮੀ ਕਰਨ ‘ਤੇ ਵਿਰੋਧੀ ਧਿਰ ਵੱਲੋਂ ਰੌਲਾ

ਨਵੀਂ ਦਿੱਲੀ। ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਆਧਾਰ ਕਾਰਡ ਨੂੰ ਲਾਜ਼ਮੀ ਬਣਾਉਣ ਦਾ ਅੱਜ ਲਗਭਗ ਸਮੁੱਚੇ ਵਿਰੋਧੀ ਧਿਰ ਨੇ ਰਾਜ ਸਭਾ ‘ਚ ਜੰਮ ਕੇ ਵਿਰੋਧ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਦੋ ਵਜੇ ਤੱਕ ਮੁਲਤਵੀ ਕਰਨੀ ਪਈ।
ਸਮਾਜਵਾਦੀ ਪਾਰਟੀ, ਤ੍ਰਿਣਮੂਲ ਕਾਂਗਰਸ, ਜਨਤਾ ਦਲ ਯੂ, ਕਾਂਗਸ ਅਤੇ ਬਹੁਜਨ ਸਮਾਜ ਪਾਰਟੀ ਦੇ ਮੈਂਬਰਾਂ ਨੇ ਆਧਾ ਕਾਰਡ ਨੂੰ ਲਾਜ਼ਮੀ ਬਣਾਉਣ ਦਾ ਵਿਰੋਧ ਕਰਦਿਆਂ ਇਸ ਨੂੰ ਗਰੀਬ ਲੋਕਾਂ ‘ਤ ਮਾਰ ਕਰਾਰ ਦਿੱਤਾ।
ਵਿਰੋਧੀ ਧਿਰ ਦੇ ਰੌਲੇ ਕਾਰਨ ਸਿਫ਼ਰ ਕਾਲ ਤੇ ਪ੍ਰਸ਼ਨਕਾਲ ਨਹੀਂ ਹੋ ਸਕਿਆ।

ਪ੍ਰਸਿੱਧ ਖਬਰਾਂ

To Top