Breaking News

ਉਰੀ ‘ਚ ਘੁਸਪੈਠ ਦੀ ਵੱਡੀ ਕੋਸ਼ਿਸ਼ ਨਾਕਾਮ, 10 ਅੱਤਵਾਦੀ ਢੇਰ

ਸ੍ਰੀਨਗਰ। ਜੰਮੂ-ਕਸ਼ਮੀਰ ਦੇ ਉਰੀ ਸੈਕਟਰ ‘ਚ ਕੰਟਰੋਲ ਰੇਖਾ ਕੋਲ ਅੱਜ ਘੁਸਪੈਠ ਦੀ ਇੱਕ ਵੱਡੀ ਕੋਸ਼ਿਸ਼ ਨਾਕਮਾ ਕਰਦਿਆਂ ਪੰਜ ਅੱਤਵਾਦੀਆਂ ਨੂੰ ਮਾਰ ਸੁੱਟਿਆ, ਪਾਕਿਸਤਾਨੀ ਫੌਜ ਨੇ ਉਰੀ ਸੈਕਟਰ ‘ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਉਸੇ ਸਥਾਨ ‘ਤੇ ਗੋਲ਼ੀਬਾਰੀ ਕੀਤੀ ਜਿੱਥੇ ਐਤਵਾਰ ਨੂੰ ਫੌਜ ਦੇ ਬ੍ਰਿਗੇਡ ਦੇ ਮੁੱਖ ਦਫ਼ਤਰ ‘ਤੇ ਹੋਏ ਅੱਤਵਾਦੀ ਹਮਲੇ ‘ਚ 18 ਜਵਾਨ ਸ਼ਹੀਦ ਹੋ ਗਏ ਸਨ।
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਫੌਜ ਨੇ ਮਕਬੂਜ਼ਾ ਕਸ਼ਮੀਰ ਤੋਂ ਕੰਟਰੋਲ ਰੇਖਾ ਪਾਰ ਕਰਕੇ ਉਰੀ ਸੈਕਟਰ ‘ਚ ਦਾਖ਼ਲ ਹੋ ਰਹੇ ਅੱਤਵਾਦੀਆਂ ਦੇ ਇੱਕ ਗਰੁੱਪ ਨੂੰ ਵੇਖ ਲਿਆ ਤੇ ਉਨ੍ਹਾਂ ਨੂੰ ਰੁਕਣ ਦੀ ਚੇਤਾਵਨੀ ਦਿੱਤੀ ਅਤੇ ਆਤਮਸਮਰਪਣ ਕਰਨ ਲਈ ਕਿਹਾ ਜਿਸ ‘ਤੇ ਅਧੁਨਿਕ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਨੇ ਫੌਜ ‘ਤੇ ਹਮਲਾ ਕਰ ਦਿੱਤਾ।
ਫੌਜ ਨੇ ਜਵਾਬੀ ਕਾਰਵਾਈ ਕਰਦਿਆਂ ਪੰਜਾਂ ਅੱਤਵਾਦੀਆਂ ਨੂੰ ਮਾਰ ਸੁੱਟਿਆ।

ਪ੍ਰਸਿੱਧ ਖਬਰਾਂ

To Top