ਪੰਜਾਬ

ਕੈਪਟਨ ਸਰਕਾਰ ਆਪਣੇ ਵਾਅਦੇ ਪੂਰੇ ਕਰੇ: ਬਾਦਲ

ਸੱਚ ਕਹੂੰ ਨਿਊਜ਼
ਲੰਬੀ,
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਆਪਣੇ ਹਲਕੇ ਦੇ ਪਿੰਡਾਂ ਲੋਹਾਰਾ, ਘਮਿਆਰਾ, ਵੜਿੰਗਖੇੜਾ ਅਤੇ ਬਣਵਾਲਾ ਅੰਨੂੰ ਵਿਖੇ ਜਿਨ੍ਹਾਂ ਘਰਾਂ ਵਿਚ ਪਿਛਲੇ ਸਮੇਂ ਦੌਰਾਨ ਕੋਈ ਘਰ ਦਾ ਮੈਂਬਰ ਪਰਿਵਾਰਾਂ ਨੂੰ ਸਦੀਵੀ ਵਿਛੋੜਾ ਦੇ ਗਿਆ ਸੀ, ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ  ਕਰਨ ਲਈ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਹਰ ਮੁਹਾਜ ‘ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਜਿਹੜੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਸਨ, ਉਨ੍ਹਾਂ ਨੂੰ ਹੁਣ ਪੂਰਾ ਕੀਤਾ ਜਾਵੇ। ਕੇਂਦਰ ਸਰਕਾਰ ਵੱਲੋਂ ਆਪਣੀ 3 ਸਾਲਾਂ ਦੀ ਕਾਰਗੁਜ਼ਾਰੀ ਵਿਚ ਮੰਤਰੀਆਂ ਦੇ ਕੀਤੇ ਕੰਮਾਂ ਦੇ ਕਰਵਾਏ ਸਰਵੇ ਵਿਚ  ਕਾਰਗੁਜਾਰੀ ‘ਚੋਂ ਬੀਬੀ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਨੂੰ 10 ਨੰਬਰਾਂ ਵਿਚ ਸਿਰਫ 3.87 ਨੰਬਰ ਮਿਲਣ ‘ਤੇ ਸਾਬਕਾ ਮੁੱਖ ਮੰਤਰੀ ਨੇ ਸਿਰਫ ਐਨਾ ਹੀ ਕਿਹਾ ਕਿ ਹਰਸਿਮਰਤ ਕੌਰ ਕੰਮ ਤਾਂ ਬਹੁਤ ਕਰਦੇ ਹਨ। ਇਸ ਵਾਰ 10ਵੀਂ ਤੇ ਬਾਰ੍ਹਵੀਂ ਜਮਾਤ ਦੇ ਮਾੜੇ ਨਤੀਜਿਆਂ ਬਾਰੇ ਬੋਲਦਿਆਂ ਸ੍ਰ. ਬਾਦਲ ਨੇ ਕਿਹਾ ਇਸ ਵਿਚ ਇਕੱਲੇ ਅਧਿਆਪਕਾਂ ਦਾ ਕਸੂਰ ਨਹੀਂ, ਵਿਦਿਆਰਥੀਆਂ ਦਾ ਕਸੂਰ ਵੀ ਬਰਾਬਰ ਹੈ। ਇਸ ਲਈ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

ਪ੍ਰਸਿੱਧ ਖਬਰਾਂ

To Top