Breaking News

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ, 74 ਲੋਕਾਂ ਦੀ ਮੌਤ

Deadly Fire In Greece, 74 Dead

23 ਬੱਚਿਆਂ ਸਣੇ 187 ਜ਼ਖਮੀ

Deadly Fire In Greece, 74 Dead

ਮਾਟੀ, ਗ੍ਰੀਸ, ਏਜੰਸੀ। ਗ੍ਰੀਸ ਦੇ ਪ੍ਰਧਾਨ ਮੰਤਰੀ ਅਲੇਕਸਿਸ ਸਿਪ੍ਰਾਸ ਨੇ ਦੇਸ਼ ਦੇ ਜੰਗਲਾਂ ‘ਚ ਲੱਗੀ ਅੱਗ ਨੂੰ ਭਿਆਨਕ ਤ੍ਰਾਸਦੀ ਦੱਸਿਆ ਹੈ, ਜਿਸ ਕਾਰਨ ਲੱਗਭਗ 74 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਗ੍ਰੀਸ ਇੱਕ ਭਿਆਨਕ ਤ੍ਰਾਸਦੀ ਦਾ ਸਾਹਮਣਾ ਕਰ ਰਿਹਾ ਹੈ।। ਦੇਸ਼ ਆਪਣੇ ਸਭ ਤੋਂ ਔਖੇ ਪਲਾਂ ‘ਚੋਂ ਲੰਘ ਰਿਹਾ ਹੈ। ਅਸੀਂ ਇਸ ਸਮੇਂ ਕਿਸ ਤਰ੍ਹਾਂ ਦਾ ਮਹਿਸੂਸ ਕਰ ਰਹੇ ਹਾਂ, ਇਹ ਦੱਸਣਾ ਬਹੁਤ ਮੁਸ਼ਕਲ ਹੈ ਅਤੇ ਇਸ ਲਈ ਸਾਡੇ ਕੋਲ ਸ਼ਬਦ ਨਹੀਂ ਹਨ।ਫਾਇਰ ਬ੍ਰਿਗੇਡ ਵਿਭਾਗ ਦੇ ਇੱਕ ਬੁਲਾਰੇ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ ਕਿਉਂਕਿ ਇੱਥੇ ਹਾਲਾਤ ਬਹੁਤ ਖਰਾਬ ਹਨ।। ਅਧਿਕਾਰੀਆਂ ਅਨੁਸਾਰ ਅੱਗ ਦੀ ਲਪੇਟ ‘ਚ ਆਉਣ ਕਾਰਨ 23 ਬੱਚਿਆਂ ਸਮੇਤ ਘੱਟ ਤੋਂ ਘੱਟ 187 ਲੋਕ ਜ਼ਖਮੀ ਹੋ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ। 

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top