[horizontal_news id="1" scroll_speed="0.10" category="breaking-news"]
Breaking News

ਚੋਣ ਕਮਿਸ਼ਨ ਵੱਲੋਂ ਮਹਿਬੂਬਾ ਨੂੰ ਕਾਰਨ ਦੱਸੋ ਨੋਟਿਸ

ਸ੍ਰੀਨਗਰ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੂੰ ਅਨੰਤਨਾਗ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖ਼ਲ ਕਰਨ ਦੌਰਾਨ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਕਰਨ ‘ਤੇ ਚੋਣ ਕਮਿਸ਼ਨ ਨੇ ਉਨ੍ਹਾਂ ਖਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। 22 ਜੂਨ ਨੂੰ ਹੋਣ ਵਾਲੀ ਇਸ ਜਿਮਨੀ ਚੋਣ ਲਈ ਕੁਮਾਰੀ ਮੁਫ਼ਤੀ ਨੇ 1 ਜੂਨ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਸੀ। ਉਨ੍ਹਾਂ ਖਿਲਾਫ਼ ਇਹ ਨੋਟਿਸ ਬੀਤੇ ਦੋ ਜੂਨ ਨੂੰ ਮੁੱਖ ਵਿਰੋਧੀ ਪਾਰਟੀ ਨੈਸ਼ਨਲ ਕਾਨਫਰੰਸ ਦੇ ਉਮੀਦਵਾਰ ਇਤਿਖਾਰ ਹੁਸੈਨ ਮਿਸਗਰ ਦੀ ਸ਼ਿਕਾਇਤ ‘ਤੇ ਜਾਰੀ ਕੀਤਾ ਗਿਆ ਹੈ।

ਪ੍ਰਸਿੱਧ ਖਬਰਾਂ

To Top