ਪੰਜਾਬ

ਦੂਹਰੀ ਵੋਟ ਮਾਮਲਾ : ਅਨਿਲ ਜੋਸ਼ੀ ‘ਚ ਸੁਪਰੀਮ ਕੋਰਟ ਵੱਲੋਂ ਰਾਹਤ, ਵਿਨੀਤ ਮਹਾਜਨ ਦੀ ਪਟੀਸ਼ਨ ਰੱਦ

ਨਵੀਂ ਦਿੱਲੀ। ਦੂਹਰੀ ਵੋਟ ਮਾਮਲੇ ‘ਚ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਸੁਪਰੀਮ ਕੋਰਟ ਨੇ ਅੱਜ ਵੱਡੀ ਰਾਹਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਐਡਵੋਕੇਟ ਵਿਨੀਤ ਮਹਾਜਨ ਵੱਲੋਂ ਅਨਿਲ ਜੋਸ਼ੀ ਖਿਲਾਫ਼ ਦੂਹਰੀ ਵੋਟ ਬਣਾਉਣ ਦੇ ਮਾਮਲੇ ‘ਚ ਪਟੀਸ਼ਨ ਦਾਖ਼ਲ ਕੀਤੀ ਗਈ ਸੀ।
ਕਾਂਗਰਸੀ ਐਡਵੋਕੇਟ ਮਹਾਜਨ ਨੇ ਇਸ ਪਟੀਸ਼ਨ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐੱਸਏ ਬੋਬੜੇ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਾਮਲਾ ਪਹਿਲਾਂ ਹੀ ਵਿਚਾਰਿਆ ਜਾ ਚੁੱਕਿਆ ਹੈ। ਕੈਬਨਿਟ ਮੰਤਰੀ ਜੋਸ਼ੀ ਨੇ ਹਾਈਕੋਰਟ ਦੇ ਫ਼ੈਸਲੇ ‘ਤੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ‘ਤੇ ਭਰੋਸਾ ਹੈ।

ਪ੍ਰਸਿੱਧ ਖਬਰਾਂ

To Top