ਦਿੱਲੀ

ਫਰਜ਼ੀ ਰਾਸ਼ਨ ਕਾਰਡਾਂ ਦੀ ਪਛਾਣ ਨਾਲ 14000 ਕਰੋੜ ਦੀ ਬੱਚਤ

ਨਵੀਂ ਦਿੱਲੀ। ਦੇਸ਼ ‘ਚ ਪਿਛਲੇ ਤਿੰਨ ਵਰ੍ਹਿਆਂ ਦੌਰਾਨ ਦੋ ਕਰੋੜ 33 ਲੱਖ ਫਰਜ਼ੀ ਰਾਸ਼ਨ ਕਾਰਡ ਰੱਦ ਕੀਤੇ ਗਏ ਜਿਸ ਨਾਲ ਸਾਲਾਨਾ 14000 ਕਰੋੜ ਰੁਪਏ ਦੀ ਬੱਚਤ ਹੋ ਰਹੀ ਹੈ।
ਫੂਡ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ ਰਾਮ ਵਿਲਾਸਪਾਸਵਾਨ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਰਾਸ਼ਨ ਕਾਰਡ ਦੀ ਜਾਂਚ ਅਤੇ ਉਸ ਨੂੰ ਆਧਾਰ ਕਾਰਡ ਨਾਲ ਜੋੜਨ ਦੌਰਾਨ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਣਕਾਰੀ ਮਿਲੀ। ਫਰਜ਼ੀ ਰਾਸ਼ਨ ਕਾਰਡਾਂ ਨੂੰ ਰੱਦ ਕੀਤੇ ਜਾਣ ਕਾਰਨ ਸਰਕਾਰ ਨੂੰ ਸਾਲਾਨਾ 14000 ਕਰੋੜ ਰੁਪਏ ਦੀ ਬੱਚਤ ਹੋਈ ਹੈ। ਇਸ ਦੀ ਜਗ੍ਹਾ ਨਵੇਂ ਲੋਕਾਂ ਨੂੰ ਰਾਸ਼ਨ ਕਾਰਡ ਦੀ ਸਹੂਲਤ ਦਿੱਤੀ ਜਾ ਸਕੇਗੀ।

ਪ੍ਰਸਿੱਧ ਖਬਰਾਂ

To Top