ਪੰਜਾਬ

ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਵੱਲੋਂ ਖ਼ੁਦਕੁਸ਼ੀ

ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਵਿਧਾਇਕ ਗੁਰਕੀਰਤ ਕੋਟਲੀ ਦੇ ਭਰਾ ਹਰਕੀਰਤ ਨੂੰ ਤੁਰੰਤ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਬੇਅੰਤ ਪਰਿਵਾਰ ਦੇ ਚੰਡੀਗੜ੍ਹ ਸਥਿਤ ਸੈਕਟਰ ਪੰਜ ਵਾਲੇ ਘਰ ਵਿੱਚ ਹੋਈ।
ਲੁਧਿਆਣਾ ਤੋਂ ਐੱਮ ਪੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਹਰਕੀਰਤ ਨੇ ਕਾਫੀ ਸਮੇਂ ਤੋਂ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਸੀ ਅਤੇ ਉਸ ਦਾ 1994 ਤੋਂ ਇਲਾਜ ਚੱਲ ਰਿਹਾ ਸੀ। ਬਿੱਟੂ ਅਨੁਸਾਰ ਅੱਜ ਸਵੇਰੇ ਹਰਕੀਰਤ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ। ਚੰਡੀਗੜ੍ਹ ਪੁਲਿਸ ਵੱਲੋਂ ਖੁਦਕੁਸੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਗੋਲ਼ੀ ਮਾਰਨ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ। ਹਰਕੀਰਤ ਕੋਟਲੀ ਪਿੰਡ ਦਾ ਸਰਪੰਚ ਵੀ ਰਹਿ ਚੁੱਕਾ ਹੈ।।

ਪ੍ਰਸਿੱਧ ਖਬਰਾਂ

To Top