ਦੇਸ਼

ਭਗਵੰਤ ਮਾਨ ਨੇ ਫੇਸਬੁੱਕ ‘ਤੇ ਪਾਈ ਸੰਸਦ ਕੈਂਪਸ ਦੀ ਵੀਡੀਓ, ਝੱਲਣੀ ਪਈ ਆਲੋਚਨਾ

ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ ਅੱਜ ਸੰਸਦ ਦੇ ਬਾਹਰ ਅਤੇ ਅੰਦਰ ਦੀ ਵੀਡੀਓਗ੍ਰਾਫ਼ੀ ਕਰਕੇ ਸੋਸ਼ਲ ਮੀਡੀਆ ਸਾਈਟ ਫੇਸਬੁੱਕ ‘ਤੇ ਪੋਸਟ ਕਰ ਦਿੱਤੀ, ਜਿਸ ਨੂੰ ਲੈ ਕੇ ਉਨ੍ਹਾਂ ਦੀ ਚਾਰੇ ਪਾਸਿਓਂ ਸਖ਼ਤ ਆਲੋਚਨਾ ਹੋ ਰਹੀ ਹੈ ਤੇ ਇਸ ਨੂੰ ਸੰਸਦ ਦੀ ਸੁਰੱਖਿਆ ਵਿਵਸਥਾ ਲਈ ਖ਼ਤਰਾ ਦੱਸਿਆ ਜਾ ਰਿਹਾ ਹੈ।
ਸ੍ਰੀ ਮਾਨ ਵੱਲੋਂ ਪੋਸਟ ਕੀਤੇ ਗਏ ਵੀਡੀਓ ‘ਚ ਉਨ੍ਹਾਂ ਨੂੰ ਸੰਸਦ ‘ਚ ਦਾਖ਼ਲ ਹੁੰਦੇ, ਸੁਰੱਖਿਆ ਪ੍ਰਕਿਰਿਆਵਾਂ ‘ਚੋਂ ਲੰਘਦੇ, ਸੰਸਦ ਕੈਂਪਸ ਵੱਲ ਵਧਦੇ ਅਤੇ ਸਦਨ ‘ਚ ਸਵਾਲ ਪੁੱਛਣ ਨਾਲ ਜੁੜੀ ਪ੍ਰਕਿਰਿਆ ਵਿਖਾਈ ਗਈਹੈ। ਪੱਤਰਕਾਰਾਂ ਵੱਲੋਂ ਇਹ ਪੁੱਛੇ ਜਾਣ ‘ਤੇ ਕਿ ਕੀ ਉਸ ਨਾਲ ਸੁਰੱਖਿਆ ਵਿਵਸਥਾ ਨੂੰ ਖ਼ਤਰਾ ਨਹੀਂ ਹੈ, ਉਨ੍ਹਾਂ ਕਿਹਾ ਕਿ ਮੈਂ ਸਿਰਫ਼ ਇਹ ਵਿਖਾਉਣਾ ਚਾਹੁੰਦਾ ਸੀ ਕਿ  ਸੰਸਦ ‘ਚ ਕਿਵੇਂ ਕੰਮ ਹੁੰਦਾ ਹੈ। ਵਾਰਤਾ

ਪ੍ਰਸਿੱਧ ਖਬਰਾਂ

To Top