ਦੇਸ਼

ਭਾਜਪਾ ਨੇ ਆਂਧਰਾ ਪ੍ਰਦੇਸ਼ ਦੇ ਮੁੱਦੇ ‘ਤੇ ਵਿਰੋਧੀ ਧਿਰ ਨੂੰ ਦਿੱਤੀ ਬਹਿਸ ਦੀ ਚੁਣੌਤੀ

ਨਵੀਂ ਦਿੱਲੀ। ਭਾਜਪਾ ਨੇ ਆਂਧਰਾ ਪ੍ਰਦੇਸ਼ ਨੂੰ ਕੇਂਦਰ ਵੱਲੋਂ ਵਿਸ਼ੇਸ਼ ਦਰਜਾ ਨਾ ਦੇਣ ਲਈ 14ਵੇਂ ਵਿੱਤ ਕਮਿਸ਼ਨ ਦੀ ਰਿਪੋਰਟ ਨੂੰ ਜਿੰਮੇਵਾਰੀ ਠਹਿਰਾਟਿਆ ਤੇ ਇਸ ਮੁੱਦੇ ‘ਤੇ ਵਿਰੋਧੀ ਧਿਰ ਕਾਂਗਰਸ ਤੇ ਵਾਈਐੱਸਆਰ ਕਾਂਗਰਸ ਪਾਰਟੀ ਨੂੰ ਜਨਤਕ ਬਹਿਸ ਦੀ ਚੁਣੌਤੀ ਦਿੰਦਿਆਂ ਅੱਜ ਕਿਹਾ ਕਿ ਉਹ ਅਜਿਹੇ ਪੰਜ ਪਹਿਲੂ ਦੱਸੇ ਜੋ ਪ੍ਰਧਾਨ ਮੰਤਰੀ ਦੇ ਵਿਸ਼ੇਸ ਪੈਕੇਜ ‘ਚ ਛੁੱਟੇ ਹੋਣ।
ਭਾਜਪਾ ਦੇ ਕੌਮੀ ਸਕੱਤਰ ਤੇ ਪਾਰਟੀ ‘ਚ ਆਂਧਰਾ ਪ੍ਰਦੇਸ਼ ਦੇ ਇੰਚਾਰਜ਼ ਸਿਧਾਰਥਨਾਥ ਸਿੰਘ ਨੇ ਇੱਥੇ ਕਿਹਾ ਕਿ 14ਵੇਂ ਵਿੱਤ ਕਮਿਸ਼ਨ ਦੀ ਰਿਪੋਰਟ ਜਨਵਰੀ 2014 ‘ਚ ਤੱਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੌਂਪੀ ਗÂਂਸੀ ਤੇ ਡਾ. ਸਿੰਘ ਨੂੰ ਪਤਾ ਸੀ ਕਿ ਇਸ ਰਿਪੋਰਟ ਦੇ ਲਾਗੂ ਹੋਣ ਤੋਂ ਬਾਅਦ ਸੂਬਿਆਂ ਨੂੰ ਵਿਸ਼ੇਸ਼ ਜਾਂ ਆਮ ਦਰਜ ਦੇਣਾ ਸੰਭਵ ਨਹੀਂ ਹੋਵੇਗਾ ਕਿਉਂਕਿ ਉਸ ‘ਚ ਇਨ੍ਹਾਂ ਦੋਵਾਂ ਸ਼ਬਦਾਂ ਨੂੰ ਕੋਈ ਜ਼ਿਕਰ ਨਹੀਂ ਕੀਤਾ ਸੀ।

ਪ੍ਰਸਿੱਧ ਖਬਰਾਂ

To Top