ਪੰਜਾਬ

ਭੁੱਲਰ ਨੂੰ ਮਿਲੀ 21 ਦਿਨ ਦੀ ਪੈਰੋਲ

ਅੰਮ੍ਰਿਤਸਰ, (ਸੱਚ ਕਹੂੰ ਨਿਊਜ਼) ਦਿੱਲੀ ਬੰਬ ਬੰਬ ਧਮਾਕਿਆਂ ‘ਚ ਦੋਸ਼ੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਤੋਂ 21 ਦਿਨ ਦੀ ਪੈਰੋਲ ‘ਤੇ ਭੇਜਿਆ ਗਿਆ ਹੈ।
ਭੁੱਲਰ ਨੂੰ ਪਿਛਲੇ ਸਾਲ ਹੀ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਜੇਲ੍ਹ ਤਬਦੀਲ ਕੀਤਾ ਗਿਆ ਸੀ ਜਿੱਥੇ ਉਹ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ
ਭੁੱਲਰ 24 ਸਾਲਾਂ ਬਾਅਦ ਦੂਜੀ ਵਾਰ ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਆਏ ਹਨ।ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਨਸਿਕ ਹਾਲਤ ਇਸ ਸਮੇਂ ਠੀਕ ਨਹੀਂ ਹੈ ਤੇ ਉਨ੍ਹਾਂ ਦਾ ਇਲਾਜ ਅੰਮ੍ਰਿਤਸਰ ਵਿੱਚ ਚੱਲ ਰਿਹਾ ਹੈ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਦੀ ਸਜ਼ਾ ਹੋਈ ਸੀ ਪਰ ਉਨ੍ਹਾਂ ਦੀ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ ਉਨ੍ਹਾਂ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ ਭੁੱਲਰ ਨੂੰ ਸਤੰਬਰ 1993 ਵਿੱਚ ਮਨਜਿੰਦਰ ਬਿੱਟਾ ‘ਤੇ ਹੋਏ ਬੰਬ ਧਮਾਕੇ ਦੇ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਦਵਿੰਦਰਪਾਲ ਸਿੰਘ ਭੁੱਲਰ ਨੂੰ ਕਾਨੂੰਨ ਤੇ ਸੰਵਿਧਾਨ ਮੁਤਾਬਕ 21 ਦਿਨ ਦੀ ਪੈਰੋਲ ਦਿੱਤੀ ਗਈ ਹੈ, ਉਨ੍ਹਾਂ ਨੂੰ ਬੀਤੀ ਰਾਤ ਅੰਮ੍ਰਿਤਸਰ ਜੇਲ੍ਹ ‘ਚੋਂ ਭੇਜਿਆ ਗਿਆ ਹੈ
ਉਧਰ ਜੇਲ੍ਹ ਮੰਤਰੀ ਸੋਹਣ ਸਿੰਘ ਠੰਡਲ ਦਾ ਕਹਿਣਾ ਹੈ ਕਿ ਭੁੱਲਰ ਲੰਮੇ ਸਮੇਂ ਤੋਂ ਮਾਨਸਿਕ ਤੌਰ ‘ਤੇ ਠੀਕ ਨਹੀਂ ਸੀ ਤੇ ਇਸੇ ਲਈ ਉਨ੍ਹਾਂ ਨੂੰ ਦਿੱਲੀ ਤੋਂ ਅੰਮ੍ਰਿਤਸਰ ਜੇਲ੍ਹ ‘ਚ ਸ਼ਿਫ਼ਟ ਕੀਤਾ ਗਿਆ ਸੀ ਉਨ੍ਹਾਂ ਕਿਹਾ ਕਿ ਜੇ ਭੁੱਲਰ ਦੀ ਜੇਲ੍ਹ ‘ਚ ਕਾਰਗੁਜ਼ਾਰੀ ਠੀਕ ਰਹੀ ਤਾਂ ਆਉਣ ਵਾਲੇ ਸਮੇਂ ‘ਚ ਉਨ੍ਹਾਂ ਨੂੰ ਫੇਰ ਪੈਰੋਲ ਦਿੱਤੀ ਜਾਵੇਗੀ

ਪ੍ਰਸਿੱਧ ਖਬਰਾਂ

To Top