Uncategorized

ਮਹਿੰਦਰ ਸਿੰਘ ਧੋਨੀ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਰੱਦ ਕੀਤਾ ਕੇਸ

ਏਜੰਸੀ ਨਵੀਂ ਦਿੱਲੀ, 5 ਸਤੰਬਰ ਸੁਪਰੀਮ ਕੋਰਟ ਨੇ ਅੱਜ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਵੱਡੀ ਰਾਤਹ ਦਿੰਦਿਆਂ ਉਨ੍ਹਾਂ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਅਪਰਾਧਿਕ ਮਾਮਲਾ ਰੱਦ ਕਰ ਦਿੱਤਾ ਇੱਕ ਮੈਗਜ਼ੀਨ ਲਈ ਹਿੰਦੂ ਦੇਵਤਾ ਵਿਸ਼ਨੂੰ ਦੇ ਅਵਤਾਰ ‘ਚ ਜੁੱਤਾ ਲੈ ਕੇ ਫੋਟੋ ਸ਼ੂਟ ਕਰਨ ਦੇ ਮਾਮਲੇ ‘ਚ ਧੋਨੀ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਧੋਨੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖਿਲਾਫ਼ ਅਪਰਾਧਿਕ ਮੁਕੱਦਮਾ ਬੰਕ ਰਨ ਦਾ ਆਦੇਸ਼ ਦਿੱਤਾ ਜਸਟਿਸ ਗੋਗੋਈ ਨੇ ਕਰਨਾਟਕ ਦੀ ਹੇਠਲੀ ਅਦਾਲਤ ‘ਚ ਇਸ ਮਾਮਲੇ ‘ਚ ਧੋਨੀ ਖਿਲਾਫ਼ ਉੱਚਿਤ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਨਾ ਕਰਨ ਤੇ ਮਾਮਲਾ ਚਲਾਉਣ ਦਾ ਨੋਟਿਸ ਲੈਂਦਿਆਂ ਇਹ ਫੈਸਲਾ ਕੀਤਾ ਹੈ ਸੁਪਰੀਮ ਕੋਰਟ ਨੇ ਕਿਹਾ ਕਿ ਧੋਨੀ ਨੂੰ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਮੈਜਿਸਟ੍ਰੇਟ ਨੂੰ ਪਹਿਲਾਂ ਖੁਦ ਜਾਂ ਪੁਲਿਸ ਰਾਹੀਂ ਇਸ ਮਾਮਲੇ ‘ਚ ਜਾਂਚ ਕਰਨੀ ਚਾਹੀਦੀ ਸੀ ਪਰ ਇਸ ਮਾਮਲੇ ‘ਚ ਅਜਿਹਾ ਨਹੀਂ ਕੀਤਾ ਗਿਆ
ਧੋਨੀ ਖਿਲਾਫ਼ ਭਾਰਤੀ ਦੰਡ ਸਹਿੰਤਾ ਦੀ ਧਾਰਾ 295 ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ

ਪ੍ਰਸਿੱਧ ਖਬਰਾਂ

To Top