Breaking News

ਸਾਗਰਮਾਲਾ ‘ਚ ਇੱਕ ਕਰੋੜ ਲੋਕਾਂ ਨੂੰ ਮਿਲੇਗਾ ਰੁਜ਼ਗਾਰ : ਗਡਕਰੀ

ਨਵੀਂ ਦਿੱਲੀ। ਕੇਂਦਰੀ ਸੜਕ ਆਵਾਜਾਈ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇਸ ਖੇਤਰ ‘ਚ ਰੁਜ਼ਗਾਰ ਦੀਆਂ ਅਪਾਰ ਸੰਭਾਵਨਾਵਾਂ ਹਨ ਤੇ ਇਸ ‘ਚ ਇਕੱਲੇ ਸਾਗਰਮਾਲਾ ਪ੍ਰੋਗਰਾਮ ਤਹਿਤ ਹੀ ਇੱਕ ਕਰੋੜ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਖੁੱਲ੍ਹਣਗੇ। ਸ੍ਰੀ ਗਡਕਰੀ ਨੇ ਕਿਹਾ ਕਿ ਇਸ ਖੇਤਰ ‘ਚ ਰੁਜ਼ਗਾਰ ਦੇ ਮੌਕਿਆਂ ਦਾ ਫ਼ਾਇਦਾ ਚੁਕਣ ਲਈ ਕੌਸ਼ਲ ਵਿਕਾਸ ਨੂੰ ਮਹੱਤਵ ਦਿੱਤਾ ਜਾ ਰਿਹਾ ਹੈ।
ਇਸ ਖੇਤਰ ‘ਚ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਰੁਜ਼ਗਾਰ ਦਾ ਲਾਭ ਮਿਲੇ ਇਸ ਲਈ ਇਸ ਪੱਧਰ ‘ਤੇ ਲੋਕਾਂ ਨੂੰ ਕੌਸ਼ਲ ਵਿਕਾਸ ਦੀ ਸਿਖਲਾਈ ਦਿੱਤੀ ਜਾਣੀ ਲਾਜ਼ਮੀ ਹੈ। ਵਾਰਤਾ

ਪ੍ਰਸਿੱਧ ਖਬਰਾਂ

To Top