ਦੇਸ਼

ਆਪ ਦਾ ਵਿਧਾਇਕ ਅਮਾਨਤੁੱਲਾ ਗ੍ਰਿਫ਼ਤਾਰ

ਨਵੀਂ ਦਿੱਲੀ। ਕਥਿਤ ਤੌਰ ਤੰਗ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਓਖਾਲਾ ਤੋਂ ਵਿਧਾਇਕ ਅਮਾਨਤੁੱਲਾ ਖਾਨ ਨੂੰ ਅੱਜ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਅਮਾਨਤੁੱਲਾ ਨੇ ਟਵੀਟਰ ‘ਤੇ ਖੁਦ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪੁੱਛਗਿੱਛ ਦੇ ਸਿਲਸਿਲੇ ‘ਚ ਉਹ ਜਦੋਂ ਸਰਿਤਾ ਵਿਹਾਰ ‘ਚ ਪੁਲਿਸ ਕਮਿਸ਼ਨਰ ਦੇ ਦਫ਼ਤਰ ਪੁੱਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇੰਨੇ ਦਿਨਾਂ ਤੋਂ ਉਨ੍ਹਾਂ ਤੋਂ ਪੁੱਛਗਿੱਛ ਚੱਲ ਰਹੀ ਸੀ ਤੇ ਉਹ ਇਸ ‘ਚ ਪੂਰਾ ਸਹਿਯੋਗ ਵੀ ਕਰ ਰਹੇ ਸਨ ਪਰ ਪੁਲਿਸ ‘ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਸੀ। ਹਾਲਾਂਕਿ ਪੁਲਿਸ ਨੇ ਇਸ ਗੱਲ ਤੋਂ ਨਾਂਹ ਕੀਤੀ ਹੈ।

ਵਾਰਤਾ

 

 

ਪ੍ਰਸਿੱਧ ਖਬਰਾਂ

To Top