ਪੰਜਾਬ

ਅਮਰਿੰਦਰ ਵੱਲੋਂ ਸੋਨੀਆ ਗਾਂਧੀ ਦੀ ਅਗਵਾਈ ‘ਤੇ ਸਵਾਲ, ਕਿਹਾ ਥੱਕ ਗਈ ਹੈ ਸੋਨੀਆ

ਕਿਹਾ, ਥੱਕ ਗਈ ਹੈ ਸੋਨੀਆ ਗਾਂਧੀ, ਹੁਣ ਯੁਵਾ ਪੀੜ੍ਹੀ ਨੂੰ ਅੱਗੇ ਆਉਣ ਦਿਓ

ਨਵੀਂ ਦਿੱਲੀ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਹੁਣ ਥੱਕ ਚੁੱਕੀ ਹੈ। ਸਮਾਂ ਆ ਗਿਆ ਹੈ ਕਿ ਪਾਰਟੀ ਦੀ ਕਮਾਨ ਹੁਣ ਉਨ੍ਹਾਂ ਨੂੰ ਨੌਜਵਾਨ ਪੀੜ੍ਹੀ ਨੂੰ ਸੌਂਪ ਦੇਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇੱਕ ਇੰਟਰਵਿਊ ‘ਚ ਕਿਹਾ ਕਿ ਮੈਂ ਸੋਨੀਆ ਗਾਂਧੀ ਜੀ ਨਾਲ ਕੰਮ ਕੀਤਾ ਹੈ। ਉਹ ਇੱਕ ਮਾਹਿਰ ਸਿਆਸਤਦਾਨ ਹਨ। ਪਰ ਹੁਣ ਉਹ ਥੱਕ ਚੁੱਕੇ ਹਨ। ਉਹ 70 ਸਾਲਾਂ ਦੇ ਹੋ ਚੁੱਕੇ ਹਨ। ਸੋਨੀਆ ਗਾਂਧੀ ਨੂੰ ਕਿਸੇ ਹੋਰ ਨੂੰ ਪਾਰਟੀ ਦੀ ਕਮਾਨ ਸੌਂਪ ਦੇਣੀ ਚਾਹੀਦੀ ਹੈ।
ਅੰਮ੍ਰਿਤਸਰ ਤੋਂ ਸਾਂਸਦ ਅਤੇ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਇੱਕ ਇੰਟਰਵਿਊ ‘ਚ ਕਾਂਗਰਸ ਉਪ ਪ੍ਰਧਾਨ ਰੁਲ ਗਾਂਧੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਹੁਣ ਵਧੇਰੇ ਬਿਹਤਰ ਢੰਗ ਨਾਲ ਲੋਕਾਂ ਦੀ ਗੱਲ ਸੁਣਦੇ ਹਨ। ਉਹ ਆਪਣੇ ਪਿਤਾ ਰਾਜੀਵ ਗਾਂਧੀ ਦੀ ਤਰ੍ਹਾਂ ਹੋ ਗਏ ਗਏਹਨ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਅਗਲੇ ਵਰ੍ਹੇ ਵਿਧਾਨ ਸਭਾ ਚੋਣਾਂ ਦਾ ਮੈਦਾਨ ਭਖਣ ਵਾਲਾ ਹੈ। ਮੰਨਿਆ ਜਾ ਰਿਹ ਹੈ ਕਿ ਅਮਰਿੰਦਰ ਉਥੇ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ। ਹਾਲਾਂਕਿ ਪਾਰਟੀ ‘ਚ ਉਨ੍ਹਾਂ ਦਾ ਕਾਫ਼ੀ ਵਿਰੋਧ ਵੀ ਹੋ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਉਹ ਸਮਾਂ ਆ ਗਿਆ ਹੈ ਜਦੋਂ ਅਸੀਂ ਨਵੀਂ ਪੀੜ੍ਹੀ ਨੂੰ ਮੌਕਾ ਦੇਈਏ। ਸੋਨੀਆ ਜੀ ਨੇ ਬਹੁਤ ਮਿਹਨਤ ਨਾਲ ਪਾਰਟੀ ਨੂੰ ਚਲਾਇਆ। ਉਨ੍ਹਾਂ ਨੇ ਪੂਰੇ ਦੇਸ਼ ਦਾ ਦੌਰਾ ਵੀ ਕੀਤਾ। ਜ਼ਾਹਿਰ ਹੈ ਕਿ ਹੁਣ ਉਹ ਥੱਕ ਚੁੱਕੀ ਹੈ ਤੇ ਬਦਲਾਅ ਚਾਹੁੰਦੇ ਹੋਣਗੇ। ਮੈਨੂੰ ਲਗਦਾ ਹੈ ਕਿ ਜੇਕਰ ਉਹ ਚਾਹੁੰਦੇ ਹਨ ਤਾਂ ਕਮਾਨ ਕਿਸੇ ਹੋਰ ਨੂੰ ਸੌਂਪ ਦਿੱਤੀ ਜਾਵੇ।

ਪ੍ਰਸਿੱਧ ਖਬਰਾਂ

To Top