ਪੰਜਾਬ

ਫੌਜ ਭਰਤੀ ਦੀ ਤਿਆਰੀ ਸਬੰਧੀ ਕੈਂਪ 13 ਤੋਂ

ਬਿਊਰੋ ਪਟਿਆਲਾ, 
ਕੈਂਪ ਕਮਾਂਡੈਂਟ ਸੀ.ਪਾਈਟ ਕੈਂਪ ਨਾਭਾ ਫਤਹਿ ਸਿੰਘ ਵਿਰਕ ਨੇ ਦੱਸਿਆ ਕਿ 1 ਅਗਸਤ ਤੋਂ 31 ਅਗਸਤ ਤੱਕ ਪਟਿਆਲਾ ਵਿਖੇ ਹੋਈ ਫੌਜ ਦੀ ਭਰਤੀ ਰੈਲੀ ਦੇ ਸਬੰਧ ‘ਚ ਐਮ.ਐਚ. ਪਾਸ ਨੌਜਵਾਨਾਂ ਲਈ ਲਿਖਤੀ ਪੇਪਰ ਦੀ ਮੁਫਤ ਤਿਆਰੀ ਕਰਵਾਈ ਜਾ ਰਹੀ ਹੈ। ਸੀ.ਪਾਈਟ ਕੈਂਪ ਨਾਭਾ ‘ਚ ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨ ਜੋ ਇਹ ਤਿਆਰੀ ਕਰਨਾ ਚਾਹੁੰਦੇ ਹਨ ਉਹ 13 ਸਤੰਬਰ ਨੂੰ ਸਵੇਰੇ 9 ਵਜੇ ਨਿੱਜੀ ਤੌਰ ‘ਤੇ ਆਪਣੀ ਆਰ.ਸੀ. ਦੀ ਫੋਟੋ ਕਾਪੀ ਲੈ ਕੇ ਲਿਖਤੀ ਪੇਪਰ ਦੀ ਤਿਆਰੀ ਵਾਸਤੇ ਆ ਸਕਦੇ ਹਨ। ਉਹਨਾਂ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 94786-80136 ਅਤੇ 81463-94500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਪ੍ਰਸਿੱਧ ਖਬਰਾਂ

To Top