ਪੰਜਾਬ

ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਹੋ ਰਹੀਆਂ ਅਜਿਹੀਆਂ ਘਟਨਾਵਾਂ

  • ਵੱਖ-ਵੱਖ ਆਗੂਆਂ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਘਟਨਾ ਦੀ ਨਿਖੇਧੀ

  • ਦੋਸ਼ੀਆਂ ਨੂੰ ਛੇਤੀ ਕਾਬੂ ਕੀਤੇ ਜਾਣ ਦੀ ਮੰਗ

ਫਰੀਦਕੋਟ (ਸੂਰਜ) ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਡੇਰਾ ਸ਼ਰਧਾਲੂ ‘ਤੇ ਹੋਏ ਕਾਤਲਾਨਾ ਹਮਲੇ ਦੀ ਜਿੱਥੇ ਆਮ ਲੋਕਾਂ ਵੱਲੋਂ ਨਿੰਦਾ ਕੀਤਾ ਜਾ ਰਹੀ ਹੈ ਉੱਥੇ ਸਿਆਸੀ ਧਿਰਾਂ ਅਤੇ ਹੋਰ ਜਥੇਬੰਦੀਆਂ ਨੇ ਵੀ ਇਸ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਇਸ ਹਮਲੇ ਦੇ ਦੋਸ਼ੀਆਂ ਨੂੰ ਛੇਤੀ ਕਾਬੂ ਕਰਨ ਲਈ ਪੁਲਿਸ ਨੂੰ ਅਪੀਲ ਕੀਤੀ ਹੈ

ਕਰਨੈਲ ਸਿੰਘ ਪੀਰ ਮੁਹਮੰਦ ਪ੍ਰਧਾਨ, ਸਿੱਖ ਸਟੂਡੈਂਟ ਫੈਡਰੇਸ਼ਨ

ਕਰਨੈਲ ਸਿੰਘ ਪੀਰ ਮੁਹਮੰਦ
ਪ੍ਰਧਾਨ, ਸਿੱਖ ਸਟੂਡੈਂਟ ਫੈਡਰੇਸ਼ਨ

ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹਮੰਦ ਨੇ ਕਿਹਾ ਕਿ ਪਿੰਡ ਜਵਾਹਰ ਵਾਲਾ ‘ਚ ਡੇਰਾ ਸ਼ਰਧਾਲੂ ‘ਤੇ ਹਮਲਾ ਮੰਦਭਾਗੀ ਘਟਨਾ ਹੈ ਅਜਿਹੀਆਂ ਘਟਨਾਵਾਂ ਵੱਡੀ ਸਾਜਿਸ਼ ਦੇ ਤਹਿਤ ਹੀ ਹੋ ਰਹੀਆਂ ਹਨ ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਇਸੇ ਪਿੰਡ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਇਆ ਸੀ ਉਹਨਾਂ ਕਿਹਾ ਕਿ ਪੰਜਾਬ ਦਾ ਮਹੌਲ ਖਰਾਬ ਕਰਨ ਲਈ ਹੀ ਸਮਾਜ ਵਿਰੋਧੀ ਤਾਕਤਾਂ ਕੋਝੀਆਂ ਚਾਲਾਂ ਚਲ  ਰਹੀਆਂ ਹਨ  ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਜਿੰਨੀ ਛੇਤੀ ਹੋ ਸਕੇ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਤਦ ਹੀ ਪੰਜਾਬ ਦਾ ਮਹੌਲ ਠੀਕ ਹੋ ਸਕੇਗਾਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜੋਨ-1 ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫਰੀਦਕੋਟ ਦੀ ਦੁੱਖ ਨਿਵਾਰਣ ਕਮੇਟੀ ਦੇ ਮੈਂਬਰ ਰਜਿੰਦਰ ਦਾਸ ਰਿੰਕੂ ਨੇ ਕਿਹਾ ਕਿ ਡੇਰਾ ਸ਼ਰਧਾਲੂ ‘ਤੇ ਕਾਤਲਾਨਾ ਹਮਲਾ ਬਹੁਤ ਹੀ ਨਿੰਦਣਯੋਗ ਘਟਨਾ ਹੈ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਸ਼ਿਕਾਰ ਹੋਏ ਵਿਅਕਤੀਆਂ ਦੇ ਹੱਕ ਵਿੱਚ ਖੜਾ ਹੈ ਉਹਨਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇਗੀ

ਜਾਨਲੇਵਾ ਹਮਲਾ ਮੰਦਭਾਗੀ ਘਟਨਾ: ਰੋਜ਼ੀ

ਸ੍ਰੀ ਮੁਕਤਸਰ ਸਾਹਿਬ (ਭਜਨ) ਕੁੱਝ ਸ਼ਰਾਰਤੀ ਅਨਸਰ ਹਨ ਜੋ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਅ ਕੇ ਆਪਸੀ ਭਾਈਚਾਰੇ ਨੂੰ ਢਾਹ ਲਾਉਣਾ ਚਾਹੁੰਦੇ ਹਨ । ਜੋ ਬੀਤੇ ਦਿਨੀਂ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਕੁੱਝ ਸਮਾਜ ਵਿਰੋਧੀ

ਕੰਵਰਜੀਤ ਸਿੰਘ ਰੋਜੀ ਬਰਕੰਦੀ ਸ੍ਰੋਮਣੀ ਅਕਾਲੀ ਦਲ ਬਾਦਲ ਪ੍ਰਧਾਨ ਮਾਲਵਾ ਜੋਨ-1

ਕੰਵਰਜੀਤ ਸਿੰਘ ਰੋਜੀ ਬਰਕੰਦੀ ਸ੍ਰੋਮਣੀ ਅਕਾਲੀ ਦਲ ਬਾਦਲ ਪ੍ਰਧਾਨ ਮਾਲਵਾ ਜੋਨ-1

ਅਨਸਰਾਂ ਵੱਲੋਂ ਇੱਕ ਡੇਰਾ ਸ਼ਰਧਾਲੂ ‘ਤੇ ਜਾਨਲੇਵਾ ਹਮਲਾ ਹੋਇਆ ਹੈ , ਇਹ ਬਹੁਤ ਮੰਦਭਾਗੀ ਘਟਨਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੰਵਰਜੀਤ ਸਿੰਘ ਰੋਜੀ ਬਰਕੰਦੀ ਸ੍ਰੋਮਣੀ ਅਕਾਲੀ ਦਲ ਬਾਦਲ ਪ੍ਰਧਾਨ ਮਾਲਵਾ ਜੋਨ-1 ਨੇ ਕੀਤਾ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਬੜੀ ਗੰਭੀਰਤਾ ਨਾਲ ਦੋਸ਼ੀਆਂ ਦੀ ਭਾਲ ਕਰ ਰਿਹਾ ਹੈ ਅਤੇ ਜਲਦ ਹੀ ਦੋਸ਼ੀ ਫੜੇ ਜਾਣਗੇ ।

ਘਟਨਾ ਅਤਿ ਨਿੰਦਣਯੋਗ : ਪਠੇਲਾ

ਪਿੰਡ ਬੁਰਜ

ਰਾਜੇਸ਼ ਕੁਮਾਰ ਗੋਰਾ ਪਠੇਲਾ  ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਸ਼੍ਰੀ ਮੁਕਤਸਰ ਸਾਹਿਬ

ਰਾਜੇਸ਼ ਕੁਮਾਰ ਗੋਰਾ ਪਠੇਲਾ
ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਸ਼੍ਰੀ ਮੁਕਤਸਰ ਸਾਹਿਬ

ਜਵਾਹਰ ਸਿੰਘ ਵਾਲਾ ਵਿਖੇ ਡੇਰਾ ਸ਼ਰਧਾਲੂ ਗੁਰਦੇਵ ਸਿੰਘ ਇੰਸਾਂ ‘ਤੇ ਕਾਤਲਾਨਾ ਹਮਲਾ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਰਾਜੇਸ਼ ਕੁਮਾਰ ਗੋਰਾ ਪਠੇਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਅਸੀਂ ਇਸ ਦੀ ਸਖਤ ਸਬਦਾਂ ਵਿੱਚ ਨਿੰਦਾ ਕਰਦੇ ਹਾਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਵੀ ਕਰਦੇ ਹਾ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ  ਕੁਝ ਸ਼ਰਾਰਤੀ ਅਨਸਰ ਪੰਜਾਬ ਦਾ ਮਹੌਲ ਖਰਾਬ ਕਰਨਾ ਚਾਹੁੰਦੇ ਹਨ ਅਤੇ ਸਾਨੂੰ ਅਜਿਹੇ ਅਨਸਰਾਂ ਤੋਂ ਦੂਰ ਰਹਿਣਾ ਚਾਹੀਦਾ ਹੈ ।

ਪ੍ਰਸਿੱਧ ਖਬਰਾਂ

To Top