ਕੁੱਲ ਜਹਾਨ

ਪੂਨੇ ‘ਚ ਨਿਰਮਾਣ ਅਧੀਨ ਇਮਾਰਤ ਡਿੱਗੀ, 9 ਮਰੇ

ਪੂਨੇ। ਇੱਥੇ ਇੱਕ ਨਿਰਮਾਣ ਅਧੀਨ ਇਮਾਰਤ ਡਿੱਗਣ ਦੀ ਖ਼ਬਰ ਹੈ। ਇਮਾਰਤ ਡਿੱਗਣ ਕਾਰਨ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ। ਹਾਦਸੇ ਸਮੇਂ ਮਜ਼ਦੂਰ ਇਮਾਰਤ ਦੀ 14ਵੀਂ ਮੰਜਿਲ ‘ਤੇ ਕੰਮ ਕਰ ਰਹੇ ਸਨ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪੁੱਜੀ। ਫਿਲਹਾਲ ਮੌਕੇ ‘ਤੇ ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਆਂਦਾ ਗਿਅ। ਹਾਦਸੇ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਿਆ।

ਪ੍ਰਸਿੱਧ ਖਬਰਾਂ

To Top