Breaking News

ਦੱਖਣੀ ਕਸ਼ਮੀਰ ‘ਚ ਸੁਰੱਖਿਆ ਕਾਰਨਾਂ ਕਰਕੇ ਰੇਲ ਸੇਵਾਵਾਂ ਰੱਦ

Canceling, Rail, Services, South Kashmir

ਏਜੰਸੀ
ਸ੍ਰੀਨਗਰ, 1 ਜਨਵਰੀ।

ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿੱਚ ਬੀਤੇ ਦਿਨ ਸੁਰੱਖਿਆ ਬਲਾਂ ਅਤੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਰਮਿਆਨ ਮੁਕਾਬਲੇ ਵਿੱਚ ਦੋ ਸਥਾਨਕ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਨਵੇਂ ਸਾਲ ਦੇ ਅੱਜ ਪਹਿਲੇ ਦਿਨ ਘਾਟੀ ਵਿੱਚ ਸੁਰੱਖਿਆ ਕਾਰਨਾਂ ਕਰਕੇ ਰੇਲ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਇਸ ਮੁਕਾਬਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਪੰਜ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਜ਼ਖ਼ਮੀ ਹੋ ਗਏ।

ਰੇਲਵੇ ਦੇ ਇੱਕ ਅਧਿਕਾਰੀ ਨੇ ਇੱਥੇ ਦੱਸਿਆ ਕਿ ਐਤਵਾਰ ਰਾਤ ਪੁਲਿਸ ਨੇ ਸੁਰੱਖਿਆ ਕਾਰਨਾਂ ਕਰਕੇ ਬਡਗਾਮ-ਸ੍ਰੀਨਗਰ ਨਾਲ ਦੱਖਣ ਵਿੱਚ ਸਥਿਤ ਅਨੰਤਨਾਗ ਅਤੇ ਕਾਜੀਗੁੰਡ ਅਤੇ ਜੰਮੂ ਖੇਤਰ ਦੇ ਬਨਿਹਾਲ ਤੱਕ ਚੱਲਣ ਵਾਲੀਆਂ ਰੇਲਗੱਡੀਆਂ ਨੂੰ ਬੰਦ ਕਰਨ ਦੀ ਸਲਾਹ ਦਿੱਤੀ ਗਈ ਸੀ। ਇਸ ਲਈ ਇਨ੍ਹਾਂ ਰਸਤਿਆਂ ‘ਤੇ ਰੇਲ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top