ਦੇਸ਼

ਰਾਖੀ ਸਾਂਵੰਤ ‘ਤੇ ਮਾਮਲਾ ਦਰਜ

ਜਲੰਧਰ। ਵਿਵਾਦਾਂ ‘ਚ ਘਿਰੀ ਰਹਿਣ ਵਾਲੀ ਅਭਿਨੇਤਰੀ ਰਾਖੀ ਸਾਂਵੰਤ ਖਿਲਾਫ਼ ਜਲੰਧਰ ਦੇ ਰਾਮਾ ਮੰਡੀ ਥਾਣੇ ‘ਚ ਐੱਫਆਈਆਰ ਦਰਜ ਕੀਤੀ ਗਈ ਹੈ। ਸ਼ਹਿਰ ਦੇ ਵਾਲਮੀਕਿ ਭਾਈਚਾਰੇ ਨੇ ਰਾਖੀ ਸਾਂਵੰਤ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਕਈ ਸੰਗਠਨਾਂ ਨੇ ਰਾਖੀ ਸਾਂਵੰਤ  ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਵੀ ਕੀਤਾ ਸੀ। ਡੀਸੀਪੀ ਹਰਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਕÂਂ ਧਾਰਮਿਕ ਸੰਗਠਨਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਜੀ ਹੈ।  ਉਨ੍ਹਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਡੀਏ ਲੀਗਰ ਦੀ ਰਾਇ ਲਈ ਅਤੇ ਫਿਰ ਧਾਰਾ 295 ਏ (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ) ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪ੍ਰਸਿੱਧ ਖਬਰਾਂ

To Top