Breaking News

ਦਿੱਲੀ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ 9 ਨੂੰ

ਨਵੀਂ ਦਿੱਲੀ। ਮਾਣਯੋਗ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਦਿੱਲੀ ਸਰਕਾਰ ਦੀ ਪਟੀਸ਼ਨ ‘ਤੇ 9 ਸਤੰਬਰ ਨੂੰ ਸੁਣਵਾਈ ਕਰੇਗੀ।
ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਪਟੀਸ਼ਨ ‘ਚ ਉਪਰਾਜਪਾਲ ਨਜੀਬ ਜੰਗ ਨੂੰ ਰਾਸ਼ਟਰੀ ਰਾਜਧਾਨੀ ਦਾ ਪ੍ਰਸ਼ਾਸਨਿਕ ਮੁਖੀ ਐਲਾਨਣ ਦੇ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ।
ਕੇਜਰੀਵਾਲ ਸਰਕਾਰ ਨੇ ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਉਪਰਾਜਪਾਲ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਪ੍ਰਸ਼ਾਸਨਿਕ ਮੁਖੀ ਹਨ ਤੇ ਰਾਜਧਾਨੀ ਦੇ ਸ਼ਾਸਨ ‘ਚ ਉਨ੍ਹਾਂ ਦਾ ਫ਼ੈਸਲਾ ਅੰਤਿਮ ਮੰਨਿਆ ਜਾਵੇਗਾ।

ਪ੍ਰਸਿੱਧ ਖਬਰਾਂ

To Top