ਪੰਜਾਬ

ਭਾਰੀ ਮੀਂਹ ਅਤੇ ਝੱਖੜ ਦੇ ਬਾਵਜੂਦ 5178 ਅਧਿਆਪਕਾਂ ਨੇ ਕੀਤੀ ਭੁੱਖ ਹੜਤਾਲ

Despite, Heavy Rains, Cyclones, 5178 Teachers, Hunger Strike

ਸਮੂਹ ਅਧਿਆਪਕਾਂ ਨੂੰ ਨਵੰਬਰ 2017 ਤੋਂ ਇੱਕਠਾ ਰੈਗੂਲਰ ਕਰਨ ਦੀ ਕੀਤੀ ਮੰਗ

ਨਾ-ਮਾਤਰ ਦਿੱਤੀ ਜਾ ਰਹੀਂ ਤਨਖਾਹ ਵੀ ਬੰਦ ਕਰ ਕੇ ਕੀਤਾ ਜਾ ਰਿਹਾ ਸ਼ੋਸ਼ਣ

ਸੰਗਰੂਰ, ਸੱਚ ਕਹੂੰ ਨਿਊਜ

Despite, Heavy Rains, Cyclones, 5178 Teachers, Hunger Strike

ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ 5178 ਅਧਿਆਪਕਾਂ ਨੇ ਭਾਰੀ ਮੀਂਹ ਅਤੇ ਝੱਖੜ ਦੀ ਪਰਵਾਹ ਨਾ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨਦਾਮਪੁਰ ਅਤੇ ਸੂਬਾ ਕਮੇਟੀ ਮੈਂਬਰ ਵਿਕਰਮਜੀਤ ਮਲੇਰਕੋਟਲਾ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਰ ਦੇ ਬਾਹਰ ਸਵੇਰੇ 10 ਵਜੇ ਤੋ ਸਾਮ 5 ਵਜੇ ਤੱਕ ਭੁੱਖ ਹੜਤਾਲ ਕੀਤੀ । ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਬਰਦਸਤ ਨਾਅਰੇਬਾਜੀ ਕੀਤੀ ਅਤੇ 5178 ਅਧਿਆਪਕਾਂ ਨਾਲ ਹੋ ਰਹੀ ਧੱਕੇਸ਼ਾਹੀ ਤੋਂ ਲੋਕਾਂ ਨੂੰ ਜਾਣੂ ਕਰਵਾਇਆ।

Despite, Heavy Rains, Cyclones, 5178 Teachers, Hunger Strike

ਇਸ ਮੌਕੇ ਬਲਾਕ ਪ੍ਰਧਾਨ ਧੂਰੀ ਯਸ਼ ਅੱਤਰੀ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ 5178 ਅਧਿਆਪਕ ਪੰਜਾਬ ਸਰਕਾਰ ਵਲੋਂ 2011 ਵਿੱਚ ਲਿਆ ਪਹਿਲਾ ਟੈਟ ਦਾ ਟੈਸਟ ਪਾਸ ਕਰਨ ਉਪਰੰਤ ਸਿੱਖਿਆ ਵਿਭਾਗ ਦੀਆਂ ਮੰਜ਼ੂਰਸ਼ੁਦਾ ਪੋਸਟਾਂ ਉਤੇ ਨਵੰਬਰ 2014 ਤੋਂ ਤਿੰਨ ਸਾਲ ਦੀ ਠੇਕੇ ਦੀ ਸ਼ਰਤ ਉੱਤੇ 6000 ਰੁਪਏ ਮਹੀਨਾ ਤਨਖਾਹ ਤੇ ਭਰਤੀ ਕੀਤੇ ਗਏ ਸਨ? ਨਿਯੁਕਤੀ ਪੱਤਰ ਦੀਆਂ ਸ਼ਰਤਾਂ ਮੁਤਾਬਕ ਇਨ੍ਹਾਂ ਅਧਿਆਪਕਾਂ ਨੂੰ ਨਵੰਬਰ 2017 ਵਿੱਚ ਰੈਗੂਲਰ ਕੀਤਾ ਜਾਣਾ ਬਣਦਾ ਸੀ? ਅਕਤੂਬਰ 2017 ਵਿੱਚ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਲੋਂ ਰੈਗੂਲਰ ਦੀਆਂ ਫਾਈਲਾਂ ਵੀ ਲੈ ਲਈ ਗਈਆਂ ਹਨ? ਹੁਣ ਤਿੰਨ ਸਾਲ ਤੋਂ ਦਸ ਮਹੀਨੇ ਬਾਅਦ ਵੀ ਅਜੇ ਤੱਕ ਇਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ? ਜਦਕਿ ਵਿੱਤ ਵਿਭਾਗ ਵਲੋਂ  ਨਾ-ਮਾਤਰ ਦਿੱਤੀ ਜਾ ਰਹੀਂ ਤਨਖਾਹ ਦੇਣੀ ਵੀ ਬੰਦ ਕਰ ਦਿੱਤੀ ਹੈ।

Despite, Heavy Rains, Cyclones, 5178 Teachers, Hunger Strike

ਬਲਾਕ ਲਹਿਰਾ ਪ੍ਰਧਾਨ ਮੈਡਮ ਸ਼ਿਵਾਲੀ ਅਤੇ ਜੱਥੇਬੰਦੀ ਦੇ ਹੋਰ ਆਗੂਆਂ ਨੇ ਮੰਗ ਕੀਤੀ ਕਿ ਸਮੂਹ 5178 ਅਧਿਆਪਕਾਂ  ਨੂੰ ਤੁਰੰਤ ਨਵੰਬਰ 2017 ਤੋਂ ਸਾਰੇ ਵਿੱਤੀ ਲਾਭ ਦਿੰਦਿਆਂ ਰੈਗੂਲਰ ਕਰਨ ਦਾ ਪੱਤਰ ਤੁਰੰਤ ਜਾਰੀ ਕੀਤਾ ਜਾਵੇ? ਇਸ ਮੌਕੇ  ਸੂਬਾ ਕਮੇਟੀ ਮੈਂਬਰ ਵਿਕਰਮਜੀਤ ਮਲੇਰਕੋਟਲਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜ਼ੇਕਰ 5178 ਅਧਿਆਪਕਾਂ ਨੂੰ ਤੁਰੰਤ ਪੂਰੀ ਤਨਖਾਹ ਤੇ ਰੈਗੂਲਰ ਨਾ ਕੀਤਾ ਗਿਆ ਤਾ ਪੰਜਾਬ ਦੇ ਸਮੂਹ 5178 ਅਧਿਆਪਕਾਂ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ ਜੋ ਮੰਗਾ ਪੂਰੀਆਂ ਹੋਣ ਤੱਕ ਜਾਰੀ ਰਹੇਗਾ ਅਤੇ ਇਸ ਸੰਘਰਸ਼ ਦੇ ਨਿੱਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।

Despite, Heavy Rains, Cyclones, 5178 Teachers, Hunger Strike

ਇਸ ਵੇਲੇ ਭਰਾਤਰੀ ਜਥੇਬੰਦੀਆਂ ਵੱਲੋਂ ਬਲਵੀਰ ਚੰਦ ਲੌਂਗੋਵਾਲ, ਦੇਵੀ ਦਿਆਲ, ਅੰਮ੍ਰਿਤਪਾਲ ਸਿੱਧੂ, ਕੁਲਦੀਪ ਸਿੰਘ,   ਪਰਮਿੰਦਰ ਸਿੰਘ ਨੇ ਸੰਬੋਧਨ ਕੀਤਾ। ਇਨਾ ਤੋ ਬਿਨਾਂ ਕੰਵਰਜੀਤ ਭਵਾਨੀਗੜ੍ਹ, ਅਜਵਿੰਦਰ ਸਿੰਘ ਧੂਰੀ , ਸੁਮਨਪ੍ਰੀਤ ਸੁਨਾਮ, ਕਸ਼ਮੀਰ ਸਿੰਘ ਸੰਗਰੂਰ, ਹਰਜਿੰਦਰ ਸਿੰਘ ਫੱਗੂਵਾਲਾ   ਵਿਕਾਸ ਮਲੇਰਕੋਟਲਾ, ਜਗਦੀਪ ਅਮਰਗੜ ਨੇ ਵੀ ਅਧਿਆਪਕਾਂ ਨੂੰ ਸੰਬੋਧਨ ਕੀਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top