ਕੁੱਲ ਜਹਾਨ

ਰਾਜ ਸਭਾ ਦੇ ਜਵਾਬ ਤੋਂ ਅਸੰਤੁਸ਼ਟ ਵਿਰੋਧੀ ਪਾਰਟੀਆਂ ਵੱਲੋਂ ਵਾੱਕਆਊਟ

ਨਵੀਂ ਦਿੱਲੀ। ਮੱਧ ਪ੍ਰਦੇਸ਼ ਦੇ ਮੰਦਸੌਰ ‘ਚ ਕਥਿਤ ਗਾਂ ਦੇ ਮਾਸ ਦੇ ਮੁੱਦੇ ‘ਤੇ ਮੁਸਲਮਾਨ ਮਹਿਲਾਵਾਂ ਦੀ ਕੁੱਟਮਾਰ ਦੀ ਘਟਨਾ ‘ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਬਿਆਨ ਤੋਂ ਅਸੰਤੁਸ਼ਟ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅੱਜ ਲੋਕ ਸਭਾ ਤੋਂ ਵਾਕਆਊਟ ਕੀਤਾ।
ਕਾਂਗਰਸ ਦੇ ਆਗੂ ਮਲਿਕਾਅਰਜੁਨ ਖੜਗੇ ਵੱਲੋਂ ਸਿਫ਼ਰ ਕਾਲ ਦੌਰਾਨ ਮੰਦਸੌਰ ਦੀ ਘਟਨਾ ਦਾ ਮੁੱਦਾ ਚੁੱਕੇ ਜਾਣ ‘ਤੇ ਗ੍ਰਹਿ ਮੰਤਰੀ ਨੇ ਕਿਹਾ ਕਿ ਕਾਨੂੰਨ ਤੇ ਵਿਵਸਥਾ ਰਾਜ ਦਾ ਮਾਮਲਾ ਹੈ।
ਮੱਧ ਪ੍ਰਦੇਸ਼ ਸਰਕਾਰ ਨੇ ਇਸ ਘਟਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪ੍ਰਭਾਵੀ ਕਦਮ ਚੁੱਕੇ ਹਨ।

ਪ੍ਰਸਿੱਧ ਖਬਰਾਂ

To Top