Breaking News

ਗੁਰਪ੍ਰੀਤ ਸਿੰਘ ਘੁੱਗੀ ਬਣੇ ਪੰਜਾਬ ‘ਆਪ’ ਦੇ ਕਨਵੀਨਰ

 ਚੰਡੀਗੜ੍ਹ ਅਸ਼ਵਨੀ ਚਾਵਲਾ।
ਆਮ ਆਦਮੀ ਪਾਰਟੀ ਨੇ ਕੁਝ ਮਹੀਨੇ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਆਏ ਗੁਰਪ੍ਰੀਤ ਸਿੰਘ ਘੁੱਗੀ ਦੇ ਹੱਥ ਵਿੱਚ ਪੰਜਾਬ ਦੀ ਕਮਾਨ ਸੌਂਪ  ਉਨ੍ਹਾਂ ਨੂੰ ਕਨਵੀਨਰ ਬਣਾ ਦਿੱਤਾ ਹੈ। ਗੁਰਪ੍ਰੀਤ ਸਿੰਘ ਘੁੱਗੀ ਇਸ ਸਮੇਂ ਦਿਨ ਰਾਤ ਇੱਕ ਕਰਕੇ ਦੋਆਬਾ ਖੇਤਰ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਨ ਵਿੱਚ ਲਗੇ ਹੋਏ ਹਨ ਅਤੇ ਉਨ੍ਹਾਂ ਦਾ ਦੋਆਬਾ ਖੇਤਰ ਵਿੱਚ ਕਾਫ਼ੀ ਜਿਆਦਾ ਆਧਾਰ ਹੋਣ ਦੇ ਨਾਲ ਹੀ ਪੰਜਾਬ ਵਿੱਚ ਚੰਗੀ ਪਹਿਚਾਣ ਹੈ। ਕਮੇਡੀਅਨ ਹੋਣ ਦੇ ਕਾਰਨ ਗੁਰਪ੍ਰੀਤ ਘੁੱਗੀ ਪੰਜਾਬ ਦੇ ਲੋਕ ਉਨ੍ਹਾਂ ਨੂੰ ਭਗਵੰਤ ਮਾਨ ਤੋਂ ਬਾਅਦ ਵੱਡੇ ਪੱਧਰ ‘ਤੇ ਪਸੰਦ ਕਰਦੇ ਹਨ ਅਤੇ ਉਹ ਆਮ ਆਦਮੀ ਪਾਰਟੀ ਲਈ ਇੱਕ ਸਿੱਖ ਚਿਹਰਾ ਵੀ ਹਨ। ਇਸ ਲਈ ਉਨ੍ਹਾਂ ਦੀ ਚੋਣ ਬਤੌਰ ਪੰਜਾਬ ਕਨਵੀਨਰ ਕੀਤੀ ਗਈ ਹੈ।ਗੁਰਪ੍ਰੀਤ ਸਿੰਘ ਘੁੱਗੀ ਨੂੰ ਸੁੱਚਾ ਸਿੰਘ ਛੋਟੇਪੁਰ ਦੀ ਥਾਂ ਦਿੱਤੀ ਗਈ ਹੈ। ਬੀਤੇ ਹਫ਼ਤੇ ਹੀ ਸੁੱਚਾ ਸਿੰਘ ਛੋਟੇਪੁਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਕਰਕੇ ਹਟਾਇਆ ਗਿਆ ਸੀ। ਆਮ ਆਦਮੀ ਪਾਰਟੀ ਗੁਰਪ੍ਰੀਤ ਸਿੰਘ ਘੁੱਗੀ ਨੂੰ ਕਨਵੀਨਰ ਬਣਾ ਕੇ ਇਹ ਸਾਬਤ ਕਰਨਾ ਚਾਹੁੰਦੀ ਹੈ ਕਿ ਉਹ ਸਿੱਖ ਵਿਰੋਧੀ ਨਹੀਂ ਹਨ ਜਿਹੜਾ ਕਿ ਪਿਛਲੇ ਕੁਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਲੋਂ ਉਨ੍ਹਾਂ ਨੂੰ ਪੇਸ਼ ਕੀਤਾ ਜਾ ਰਿਹਾ ਹੈ।

ਪ੍ਰਸਿੱਧ ਖਬਰਾਂ

To Top