ਦਿੱਲੀ

ਅਣਖ ਖਾਤਰ ਕਤਲ ਮਾਮਲਾ : 92 ਸਾਲਾ ਬਜ਼ੁਰਗ ਨੂੰ ਰਾਹਤ ਨਹੀਂ

ਨਵੀਂ ਦਿੱਲੀ। ਝੂਠੀ ਸ਼ਾਨ ਲਈ 1980 ‘ਚ ਹੋਈ ਕਤਲ ਦੇ ਇੱਕ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਗਏ ਬਿਸਤਰ ‘ਤੇ ਪਏ 92 ਸਾਲਾ ਇੱਕ ਵਿਅਕਤੀ ਨੂੰ ਆਖ਼ਰਕਾਰ ਜੇਲ੍ਰ ਜਾਣਾ ਪਵੇਗਾ, ਕਿਉਂਕਿ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਕੱਟਣ ਲਈ ਪੁਲਿਸ ਦੇ ਸਾਹਮਣੇ ਆਤਮਸਮਰਪਣ ਕਰਨ ਤੋਂ ਉਸ ਨੂੰ ਕੋਈ ਛੂਟ ਦੇਣ ਤੋਂ ਨਾਂਹ ਕਰ ਦਿੱਤੀ ਹੈ। ਜਸਟਿਸ ਆਦਰਸ਼ ਕੁਮਾਰ ਗੋਇਲ ਤੇ ਜਸਟਿਸ ਐੱਲ ਨਾਗੇਸ਼ਵਰ ਰਾਓ ਦੀ ਛੁੱਟੀ ਪ੍ਰਾਪਤ ਬੈਂਚ ਨੇ ਉਸ ਵਿਅਕਤੀ ਦੀ ਅਰਜ਼ੀ ਨੂੰ ਖਾਰਜ਼ ਕਰ ਦਿੱਤਾ ਜਿਸ ਲਈ ਉਸ ਨੇ ਸਿਹਤ ਦੇ ਆਧਾਰ ‘ਤੇ ਪੁਲਿਸ ਦੇ ਸਾਹਮਣੇ ਆਤਮਸਮਰਪਣ ਕਰਨ ਤੋਂ ਛੂਟ ਦੇਣ ਦੀ ਮੰਗ ਕੀਤੀ ਸੀ। ਹਾਈਕੋਰਟ ਨੇ 24 ਫਰਵਰੀ ਨੂੰ ਉੱਤਰ ਪ੍ਰਦੇਸ਼ ਨਿਵਾਸੀ ਪੁੱਟੀ ਦੀ ਦੋਸ਼ਸਿੱਧੀ ਤੇ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ ਤੇ ਉਸ ਨੂੰ ਪੁਲਿਸ ਦੇ ਸਾਹਮਣੇ ਆਤਮਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ।

ਪ੍ਰਸਿੱਧ ਖਬਰਾਂ

To Top