ਪੰਜਾਬ

ਪੱਤਰਕਾਰਾਂ ਦੀ ਟੀਮ ‘ਤੇ ਹਮਲਾ ਕਰਨ ਵਾਲੇ ਵਿਅਕਤੀਆਂ ਖਿਲਾਫ ਮਾਮਲਾ ਦਰਜ

Issue, Cases, Against, Persons, Attack, Letter, Team

ਕਵਰੇਜ ਦੌਰਾਨ ਪੱਤਰਕਾਰਾਂ ਤੋਂ ਕੈਮਰੇ ਖੋਹ ਕੇ ਕੀਤੀ ਸੀ ਕੁੱਟਮਾਰ

ਜਲਾਲਾਬਾਦ, ਰਜਨੀਸ਼ ਰਵੀ/ਸੱਚ ਕਹੂੰ ਨਿਊਜ਼

ਥਾਣਾ ਅਮੀਰ ਖਾਸ ਪੁਲਿਸ ਨੇ ਪਿੰਡ ਅਮੀਰ ਖਾਸ ਨੇੜੇ ਬੀਤੇ ਦਿਨੀਂ ਰੇਤ ਦੀ ਖੱਡ ਦੀ ਕਵਰੇਜ ਕਰਨ ਗਏ ਪੱਤਰਕਾਰਾਂ ਦੀ ਟੀਮ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਨਾਮਜ਼ਾਦ ਠੇਕੇਦਾਰ ਅਨਿਲ ਚੌਹਾਨ , ਗੁਰਜੰਟ ਸਿੰਘ ਸਿੱਧੂ, ਸ਼ਮਸ਼ੇਰ ਸਿੰਘ, ਸੁਭਾਸ਼ ਅਤੇ ਅਣਪਛਾਤੇ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੰਦੀਪ ਕੁਮਾਰ ਪੁੱਤਰ ਸਤਪਾਲ ਸਿੰਘ ਵਾਸੀ ਸੈਕਟਰ-38 ਵੈਸਟ ਚੰਡੀਗੜ੍ਹ ਨੇ ਦੱਸਿਆ ਕਿ 29 ਜੁਲਾਈ ਸ਼ਾਮ ਕਰੀਬ 3 ਵਜੇ ਜਦ ਉਨ੍ਹਾਂ ਦੀ ਟੀਮ ਅਮੀਰ ਖਾਸ ਨਜ਼ਦੀਕ ਰੇਤ ਦੀ ਖੱਡ ਦੀ ਕਵਰੇਜ ਕਰਨ ਲਈ ਪਹੁੰਚੀ ਤਾਂ ਉਥੇ ਮੌਜੂਦ ਠੇਕੇਦਾਰ ਅਤੇ ਉਸਦੇ ਕਰਿੰਦਿਆਂ ਨੇ ਉਨ੍ਹਾਂ ਦਾ ਕੈਮਰਾ ਖੋਹ ਲਿਆ ਅਤੇ ਕੁੱਟਮਾਰ ਕੀਤੀ ਅਤੇ ਜ਼ਖਮੀ ਕਰ ਦਿੱਤਾ । ਜਖਮੀ ਹਾਲਤ ਵਿੱਚ ਉਨਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਉਧਰ ਮਾਮਲੇ ਦੀ ਜਾਂਚ ਕਰ ਰਹੇ ਹਰਨੇਕ ਸਿੰਘ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਧਾਰਾ 382, 506, 427, 323, 148, 149, 25, 27, 54, 59 (ਅਸਲਾ ਐਕਟ) ਅਧੀਨ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਦੋਂ ਥਾਣਾ ਅਮੀਰ ਖਾਸ ਦੇ ਐਸ.ਐਚ.ਓ ਇਕਬਾਲ ਖਾਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਜੇ ਤੱਕ ਇਸ ਮਾਮਲੇ ਵਿੱਚ ਨਾਮਜ਼ਾਦ ਕਿਸੇ ਵੀ ਵਿਅਕਤੀ ਦੀ ਗ੍ਰਿਫਤਾਰੀ ਨਹੀ ਹੋਈ। ਦੂਜੇ ਪਾਸੇ ਮੀਡੀਆ ਤੇ ਹਮਲੇ ਨੂੰ ਲੈ ਕੇ ਵੱਖ-ਵੱਖ ਸਿਆਸੀ ਸਮਾਜਿਕ ਅਤੇ ਪੱਤਰਕਾਰ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ। 

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top