ਦਿੱਲੀ

ਕਾਵੇਰੀ ਵਿਵਾਦ : ਪ੍ਰਦਰਸ਼ਨ ਹਿੰਸਕ, ਪੁਲਿਸ ਵੱਲੋਂ ਲਾਠੀਚਾਰਜ

ਬੰਗਲੌਰ। ਕਰਨਾਟਕ ਦੀ ਰਾਜਧਾਨੀ ਬੰਗਲੌਰ ‘ਚ ਪੁਲਿਸ ਨੇ ਕਾਵੇਰੀ ਨਦੀ ਜਲ ਵਿਵਾਦ ਦੇ ਮੁੱਦੇ ਨੂੰ ਲੈ ਕੇ ਤਮਿਲਨਾਡੂ ਦੇ ਰਜਿਸਟ੍ਰੇਸ਼ਨ ਨੰਬਰ ਵਾਲੇ ਵਾਹਨਾਂ ਅਤੇ ਹੋਰ ਜਾਇਦਾਦ ਨੂੰ ਨੁਕਸਾਨ ਪਹੁੰਚਾ ਰਹੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ।
ਪੁਲਿਸ ਨੇ ਦੱਸਿਆ ਕਿ ਪ੍ਰਦਰਸਨਕਾਰੀਆਂ ਨੇ ਇੱਥੇ ਮੈਸੂਰ ਰੋਡ ‘ਤੇ ਇੱਕ ਬੱਸ ਅੱਡੇ ‘ਤੇ ਹਮਲਾ ਕਰਕੇ ਤਾਮਿਲਨਾਡੂ ਦੇ ਰਜਿਸਟ੍ਰੇਸ਼ਨ ਨੰਬਰ ਵਾਲੇ ਵਾਹਨਾ ਨੂੰ ਨਿਸ਼ਾਨਾ ਬਣਾਇਆ ਤੇ ਹੋਟਲ ‘ਚ ਵੀ ਭੰਨਤੋੜ ਕੀਤੀ।
ਪੁਲਿਸ ਨੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਤਿਤਰ-ਬਿਤਰ ਕਰ ਦਿੱਤਾ।

ਪ੍ਰਸਿੱਧ ਖਬਰਾਂ

To Top