ਦੇਸ਼

ਸ੍ਰੀ ਹਰਿਮੰਦਰ ਸਾਹਿਬ ਪੁੱਜੇ ਕੇਜਰੀਵਾਲ, ਕਿਹਾ ਇੱਕ ਮਹੀਨੇ ‘ਚ ਪੰਜਾਬ ਕਰਾਂਗੇ ਨਸ਼ਾ ਮੁਕਤ

ਸ੍ਰੀ ਅੰਮ੍ਰਿਤਸਰ  ਸਾਹਿਬ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।
ਸ੍ਰੀ ਕੇਜਰੀਵਾਲ ਨੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨੂੰ ਕਿਹਾ ਕਿ ਸੂਬੇ ‘ਚ ਆਪ ਦੀ ਸਰਕਾਰ ਬਣਨ ‘ਤੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਤੇ ਖਾਲਸਾ ਦੀ ਆਨੰਦਪੁਰ ਸਾਹਿਬ ਨੂੰ ਧਾਰਮਿਕ ਸ਼ਹਿਰ ਦਾ ਦਰਜਾ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਵਰਲਡ ਸ੍ਰੀ ਅੰਮ੍ਰਿਤਸਰ ਦੀ ਮਰਿਆਦਾ ਨੂੰ ਬਣਾਈ ਰੱਖਣ ਲਈ ਇਸ ਨੂੰ ਪਰਿਵਾਰ ਸ਼ਹਿਰ ਐਲਾਨਦਿਆਂ ਇੱਥੇ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਵਿੱਕਰੀ ‘ਤੇ ਰੋਕ ਲਾਈ ਜਾਵੇਗੀ। ਉਨ੍ਹਾਂ ਨੇ ਆਪਣੇ ਮੰਨੇ-ਪ੍ਰਮੰਨੇ ਅੰਦਾਜ਼ ‘ਚ ਦੁਹਰਾਇਆ ਕਿ ਆਪ ਦੀ ਸਰਕਾਰ ਬਣਨ ‘ਤੇ ਇੱਕ ਮਹੀਨੇ ‘ਚ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।

 

 

ਪ੍ਰਸਿੱਧ ਖਬਰਾਂ

To Top