ਪੰਜਾਬ

‘ਲੀਡਰ ਆ ਰਹੇ ਨੇ ਤੇ ਜਾ ਰਹੇ ਨੇ, ਇਨਸਾਫ਼ ਦੇਣ ਦੀ ਗੱਲ ਕੋਈ ਨ੍ਹੀਂ ਕਰਦਾ’

Leader, Coming, Going, One, Talks, About, Giving, Justice

ਮੁਅੱਤਲ ਕੀਤੇ ਏਐੱਸਆਈ ‘ਤੇ ਹੋਏ ਪਰਚੇ ਨੂੰ ਪਰਿਵਾਰ ਨੇ ਨਕਾਰਿਆ

ਸਿਆਸੀ ਰੋਟੀਆਂ ਸੇਕ ਰਹੇ ਨੇ ਸਾਰੇ ਹੀ ਸਿਆਸੀ ਆਗੂ : ਪੀੜਤ ਦੀ ਮਾਂ

ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼

ਰਾਜਿੰਦਰਾ ਹਸਪਤਾਲ ਵਿਖੇ ਦਾਖਲ ਅਮਰਦੀਪ ਸਿੰਘ ਦਾ ਪਰਿਵਾਰ ਸਿਆਸੀ ਆਗੂਆਂ ਵੱਲੋਂ ਮਾਰੇ ਜਾ ਰਹੇ ਗੇੜਿਆਂ ਨੇ ਹੰਭਾ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰੋਜ਼ਾਨਾ ਦਰਜਨਾਂ ਸਿਆਸੀ ਆਗੂ ਆ ਕੇ ਉਨ੍ਹਾਂ ਦੇ ਪੁੱਤਰ ਦਾ ਹਾਲ ਚਾਲ ਪੁੱਛ ਕੇ ਫੋਟੋਆਂ ਖਿਚਵਾਂ ਕੇ ਆਪਣੀ ਸਿਆਸਤ ਚਮਕਾ ਕੇ ਜਾ ਰਹੇ ਹਨ, ਪਰ ਉਹਨਾਂ ਨੂੰ ਇਸ ਦਾ ਕੋਈ ਲਾਭ ਨਹੀਂ ਮਿਲ ਰਿਹਾ।

ਜਾਣਕਾਰੀ ਅਨੁਸਾਰ ਪਿਛਲੇ ਦਿਨਾਂ ਦੌਰਾਨ ਅਮਰਦੀਪ ਸਿੰਘ ਸਮੇਤ ਸੱਤ ਨੌਜਵਾਨਾਂ ਤੇ ਸਨੌਰ ਦੇ ਏਐਸਆਈ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਥਾਣੇ ਲਿਜਾ ਕੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਸੀ ਤੇ ਅਮਰਦੀਪ ਪਿਛਲੇ ਤਿੰਨ ਦਿਨਾਂ ਤੋਂ ਰਾਜਿੰਦਰ ਹਸਪਤਾਲ ਵਿਖੇ ਦਾਖਲ ਹੈ। ਪਰਿਵਾਰਕ ਮੈਂਬਰ ਥਾਣੇ ਅੰਦਰ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਪੁਲਿਸ ਵੱਲੋਂ ਅਜੇ ਸਿਰਫ਼ ਮੁਅੱਤਲ ਕੀਤੇ ਏਐਸਆਈ ਖਿਲਾਫ਼ ਹੀ ਸ਼ਾਮ ਨੂੰ ਧਾਰਾ 323 ਤੇ 342 ਤਹਿਤ ਹੀ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਨਕਾਰ ਦਿੱਤਾ ਹੈ। ਪੀੜਤ ਅਮਰਦੀਪ ਦੀ ਮਾਂ ਸਰਬਜੀਤ ਕੌਰ ਦਾ ਕਹਿਣਾ ਹੈ ਕਿ ਉਹਨਾਂ ਕੋਲ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਦਾ ਹਰ ਛੋਟਾ ਵੱਡਾ ਆਗੂ ਆ ਚੁੱਕਾ ਹੈ, ਪਰ ਸਾਨੂੰ ਇਨ੍ਹਾਂ ਦੇ ਆਉਣ ਤੋਂ ਬਾਅਦ ਵੀ ਇਨਸਾਫ਼ ਨਹੀਂ ਮਿਲ ਰਿਹਾ।

ਸਰਬਜੀਤ ਕੌਰ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਦੌਰਾਨ ਦਰਜਨਾਂ ਆਗੂ ਆ ਕੇ ਉਹਨਾਂ ਦੇ ਬੇਟੇ ਦਾ ਹਾਲ-ਚਾਲ ਪੁੱਛ ਕੇ ਫੋਟੋਆਂ ਖਿਚਵਾ ਕੇ ਜਾ ਚੁੱਕੇ ਹਨ ਪਰ ਅਜੇ ਤੱਕ ਘਟਨਾ ਨੂੰ ਅੰਜਾਮ ਦੇਣ ਵਾਲੇ ਕਿਸੇ ਮੁਲਜ਼ਮ ਖਿਲਾਫ਼ ਸਖਤ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਅੱਜ ਮੁੱਖ ਮੰਤਰੀ ਦੀ ਪਤਨੀ ਪ੍ਰਨੀਤ ਕੌਰ ਮੌਕੇ ਥੋੜ੍ਹੀ ਹਿੱਲ ਜੁਲ ਹੋਈ ਅਤੇ ਉਸਦੇ ਬੇਟੇ ਦਾ ਸਿਟੀ ਸਕੇਨ ਹੋਇਆ, ਪਰ ਉਸ ਤੋਂ ਬਾਅਦ ਕੋਈ ਖਾਸ ਕਾਰਵਾਈ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਅਜੇ ਕੁੱਟਮਾਰ ਕਰਨ ਵਾਲੇ ਦੂਜੇ ਮੁਲਾਜ਼ਮਾਂ ਦੀ ਪੁਲਿਸ ਵੱਲੋਂ ਕੋਈ ਪਛਾਣ ਨਹੀਂ ਕੀਤੀ ਗਈ ਜਦਕਿ ਮੁਲਾਜ਼ਮਾਂ ਦੇ ਨਾਂਅ ਲੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪ੍ਰਨੀਤ ਕੌਰ ਨੇ ਆਉਣਾ ਸੀ। ਉਸ ਤੋਂ ਪਹਿਲਾਂ ਉਹਨਾਂ ਦੇ ਬੇਟੇ ਦੇ ਬੈਡ ਹੇਠਾਂ ਵਿਛਾਈ ਚਾਦਰ ਬਦਲੀ ਗਈ ਜਦ ਕਿ ਪਹਿਲਾਂ ਡਾਕਟਰ ਕਹਿ ਰਹੇ ਸਨ ਕਿ ਲੜਕਾ ਠੀਕ ਹੈ। ਇਸ ਨੂੰ ਛੁੱਟੀ ਕਰ ਦਿੱਤੀ ਜਾਵੇ, ਪਰ ਪ੍ਰਨੀਤ ਕੌਰ ਦੇ ਆਉਣ ਤੋਂ ਬਾਅਦ ਉਸ ਦਾ ਮੁੜ ਇਲਾਜ ਸ਼ੁਰੂ ਕਰ ਦਿੱਤਾ।

ਉਹਨਾਂ ਕਿਹਾ ਕਿ ਲੀਡਰ ਆ ਰਹੇ ਹਨ ਅਤੇ ਜਾ ਰਹੇ ਹਨ ਪਰ ਉਨ੍ਹਾਂ ਦੇ ਬੇਟੇ ਦੇ ਦੋਸ਼ੀ ਬਾਹਰ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਬੇਟੇ ਦੀ ਕੁੱਟਮਾਰ ਕਰਨ ਵਾਲਿਆਂ ਨੂੰ ਜੇਲ੍ਹ ‘ਚ ਸੁੱਟਿਆ ਜਾਵੇ ਫਿਰ ਹੀ ਸਾਨੂੰ ਅਸਲ ਇਨਸਾਫ਼ ਮਿਲੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top