Breaking News

ਅਧਿਆਪਕਾਂ ਤੇ ਸਰਕਾਰ ‘ਚ ਟਕਰਾਅ ਵਧਿਆ

ਸਰਕਾਰ ਦੀਆਂ ਅਰਥੀਆਂ ਅਤੇ ਫੈਸਲੇ ਦੀਆਂ ਕਾਪੀਆਂ ਸਾੜੀਆਂ

ਸਰਕਾਰ ‘ਤੇ ਲਾਇਆ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼

ਪਟਿਆਲਾ
ਮੁੱਖ ਮੰਤਰੀ ਦੇ ਸ਼ਹਿਰ ਅੰਦਰ ਪੱਕਾ ਮੋਰਚਾ ਲਾ ਕੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਪੰਜ ਅਧਿਆਪਕ ਆਗੂਆਂ ਨੂੰ ਸਿੱਖਿਆ ਵਿਭਾਗ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇੱਧਰ ਇਨ੍ਹਾਂ ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਉਹ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਵੀ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ। ਦੂਜੇ ਬੰਨੇ ਧਰਨੇ ‘ਤੇ ਬੈਠੇ ਦੂਸਰੇ ਅਧਿਆਪਕਾਂ ਵਿੱਚ ਇਸ ਫੈਸਲੇ ਤੋਂ ਬਾਅਦ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਅੱਜ ਰੋਸ ਮਾਰਚ ਕਰਕੇ ‘ਸਾਨੂੰ ਵੀ ਮੁਅੱਤਲ ਕਰੋਂ’ ਦੇ ਨਾਅਰੇ ਲਗਾਏ ਗਏ।
ਜਾਣਕਾਰੀ ਅਨੁਸਾਰ ਕੈਪਟਨ ਸਰਕਾਰ ਵੱਲੋਂ ਆਪਣੇ ਵਾਅਦੇ ਤੋਂ ਉੱਲਟ ਅਧਿਆਪਕਾਂ ਦੀਆਂ ਤਨਖ਼ਾਹਾਂ ‘ਤੇ ਵੱਡਾ ਕੱਟ ਲਗਾਉਣ ਕਰਕੇ ਸਾਂਝੇ ਮੋਰਚਾ ਵੱਲੋਂ ਰੱਖਿਆ ਗਿਆ ਮਰਨ ਵਰਤ ਤੀਜੇ ਦਿਨ ਵਿੱਚ ਦਾਖਲ ਹੋ ਗਿਆ ਹੈ। ਦੇਰ ਰਾਤ ਸਿੱਖਿਆ ਵਿਭਾਗ ਵੱਲੋਂ ਮੁਅੱਤਲ ਕੀਤੇ ਪੰਜ ਅਧਿਆਪਕਾਂ ਦੀ ਖ਼ਬਰ ਜਿਉਂ ਸੰਘਰਸ਼ ‘ਤੇ ਬੈਠੇ ਅਧਿਆਪਕਾਂ ਕੋਲ ਪੁੱਜੀ, ਤਾਂ ਉਨ੍ਹਾਂ ਵਿੱਚ ਰੋਸ ਦੀ ਲਹਿਰ ਹੋਰ ਤੇਜ਼ ਹੋ ਗਈ। ਅਧਿਆਪਕਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਮੁਅੱਤਲ ਕੀਤੇ ਜਾਣ ਦਾ ਡਰ ਉਨ੍ਹਾਂ ਦੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਾ ਸਕਦਾ। ਉਹ ਆਪਣੀ ਕੱਟ ਕੀਤੀ ਤਨਖਾਹ ਅਤੇ ਹੋਰ ਮੰਗਾਂ ਖਿਲਾਫ਼ ਮੁੱਖ ਮੰਤਰੀ ਦੇ ਸ਼ਹਿਰ ‘ਚ ਇਸੇ ਤਰ੍ਹਾਂ ਦੇ ਮਰਨ ਵਰਤ ਅਤੇ ਧਰਨੇ ‘ਤੇ ਡਟੇ ਰਹਿਣਗੇ।
ਜ਼ਿਕਰਯੋਗ ਹੈ ਕਿ ਬੀਤੀ ਤਿੰਨ ਅਕਤੂਬਰ ਨੂੰ ਕੈਪਟਨ ਸਰਕਾਰ ਨੇ ਸਰਵ ਸਿੱਖਿਆ ਅਭਿਆਨ (ਐਸਐਸਏ), ਰਾਸ਼ਟਰੀਆ ਮਾਧਿਆਮਿਕ ਸ਼ਿਕਸ਼ਾ ਅਭਿਆਨ (ਆਰਐਮਐਸਏ) ਸਮੇਤ ਆਦਰਸ਼ ਤੇ ਮਾਡਲ ਸਕੂਲਾਂ ਦੇ ਕੁੱਲ 8,886 ਅਧਿਆਪਕਾਂ ਨੂੰ ਉਕਾ-ਪੁੱਕਾ 15,000 ਰੁਪਏ ਪ੍ਰਤੀ ਮਹੀਨਾ ਮਿਹਨਤਾਨਾ ਅਤੇ ਤਿੰਨ ਸਾਲ ਸਫ਼ਲਤਾਪੂਰਵਕ ਸੇਵਾ ਕਰਨ ਹੋਣ ਤੋਂ ਬਾਅਦ ਇਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦਾ ਫੈਸਲਾ ਕੀਤਾ ਸੀ। ਇਹ ਅਧਿਆਪਕ ਇਸ ਸਮੇਂ 42,800 ਰੁਪਏ ਪ੍ਰਤੀ ਮਹੀਨਾ ਤਨਖਾਹ ਲੈ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top