ਕੁੱਲ ਜਹਾਨ

ਅਮਰੀਕਾ ‘ਚ ਹੋਏ ਅੱਤਵਾਦੀ ਹਮਲੇ ‘ਤੇ ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ

ਅਕਰਾ। ਰਾਸ਼ਟਰਪਤੀ ਪ੍ਰਣਬ ਮੁਖਰਜ਼ੀ ਨੇ ਅਮਰੀਕਾ ਦੇ ਅਰਲੇਨਡੋ ‘ਚ ਹੋਏ ਅੱਤਵਾਦੀ ਹਮਲੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅੱਤਵਾਦ ‘ਤੇ ਲਗਾਮ ਕਸਣ ਲਈ ਵਿਸ਼ਵ ਨੂੰ ਇਕਜੁਟ ਹੋਣ ਦੀ ਅਪੀਲ ਕਤੀ ਹੈ।
ਤਿੰਨ ਅਫ਼ਰੀਕੀ ਦੇਸ਼ਾਂ ਦੀ ਯਾਤਰਾ ‘ਤੇ ਗਏ ਰਾਸ਼ਟਰਪਤੀ ਨੇ ਘਾਨਾ ‘ਚ ਅੱਜ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੋ ਸਕਦਾ ਤੇ ਸਾਨੂੰ ਸਾਰੇ ਮਤਭੇਦਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਹੱਲ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ‘ਚ ਭਾਰਤ ਦੇ ਲੋਕ ਅਮਰੀਕਾ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੇ ਹਨ।

ਪ੍ਰਸਿੱਧ ਖਬਰਾਂ

To Top