Breaking News

‘ਆਪ’ ਦੇ ਵਿਧਾਇਕ ਨਰੇਸ਼ ਯਾਦਵ ਨੂੰ ਮਿਲੀ ਜ਼ਮਾਨਤ

ਸੰਗਰੂਰ, (ਗੁਰਪ੍ਰੀਤ ਸਿੰਘ)। ਮਾਲੇਰਕੋਟਲਾ ‘ਚ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ‘ਚ ਨਿਆਂਇਕ ਹਿਰਾਸਤ ‘ਚ ਆਪ ਦੇ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਸੰਗਰੂਰ ਜ਼ਿਲ੍ਹਾ ਸੈਸ਼ਨ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ‘ਤੇ ਇਹ ਫ਼ੈਸਲਾ ਸੁਣਾਇਆ।
ਆਪ ਦੇ ਮਹਿਰੌਲੀ ਤੋਂ ਵਿਧਾਇਕ ਨਰੇਸ਼ ਯਾਦਵ ਨੂੰ ਪੰਜਾਬ ਪੁਲਿਸ ਨੇ 24 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਅਦਾਲਤ ਨੇ ਵੁਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ।

ਕੀ ਹੈ  ਪੂਰਾ ਮਾਮਲਾ ?

ਪੰਜਾਬ ‘ਚ ਕੁਰਾਨ ਦੇ ਅਪਮਾਨ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਨਾਂਅ ਸਾਹਮਣੇ ਆਇਆ ਸੀ। ਪੁਲਿਸ ਸੂਤਰਾਂ ਮੁਤਾਬਕ ਇਸ ਕੇਸ ‘ਚ ਪੰਜਾਬ ਪੁਲਿਸ ਵੱਲੋਂ ਹਿਰਾਸਤ ‘ਚ ਲਏ ਗਏ ਵਿਅਕਤੀ ਵਿਜੈ ਕੁਮਾਰ ਨੇ ‘ਆਪ’ ਦੇ ਵਿਧਾਇਕ ਨਰੇਸ਼ ਯਾਦਵ ਦਾ ਨਾਂਅ ਲਿਆ ਸੀ।।ਪੰਜਾਬ ਪੁਲਿਸ ਨੇ ਨਰੇਸ਼ ਯਾਦਵ ‘ਤੇ ਦੰਗਾ ਭੜਕਾਉਣ ਦਾ ਕੇਸ ਦਰਜ ਕੀਤਾ ਸੀ।  ਵਿਜੈ ਕੁਮਾਰ ਉਨ੍ਹਾਂ ਤਿੰਨਾਂ ਵਿਅਕਤੀਆਂ ‘ਚੋਂ ਇੱਕ ਹੈ ਜਿਨ੍ਹਾਂ ਨੂੰ ਪੁਲਿਸ ਨੇ ਕੁਰਾਨ ਦੇ ਪੰਨੇ ਪਾੜਨ ਦੇ ਕੇਸ ‘ਚ ਹਿਰਾਸਤ ‘ਚ ਲਿਆ ਸੀ।
ਪੁਲਿਸ ਸੂਤਰਾਂ ਅਨੁਸਾਰ ਵਿਜੈ ਨੇ ਕਿਹਾ ਕਿ ਨਰੇਸ਼ ਯਾਦਵ ਨੇ ਅਜਿਹਾ ਕਰਨ ਲਈ ਉਸ ਨੂੰ ਇੱਕ ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਵਿਜੈ ਨੇ ਦੱਸਿਆ ਕਿ ਨਰੇਸ਼ ਕਿਸੇ ਵੀ ਤਰ੍ਹਾਂ ਨਾਲ ਪੰਜਾਬ ਦੀ ਚੋਣ ਜਿੱਤਣਾ ਚਾਹੁੰਦੇ ਸਨ।।
ਪੁਲਿਸ ਸੂਤਰਾਂ ਮੁਤਾਬਕ ਵਿਜੈ ਕਥਿਤ ਤੌਰ ‘ਤੇ ਪਠਾਨਕੋਟ ਹਮਲਿਆਂ ਦਾ ਬਦਲਾ ਲੈਣਾ ਚਾਹੁੰਦਾ ਸੀ ਤੇ ਉਹ ਮੁਸਲਮਾਨਾਂ ਤੇ ਪਾਕਿਸਤਾਨੀਆਂ ਨਾਲ ਨਫ਼ਰਤ ਕਰਦਾ ਸੀ। ਨਰੇਸ਼ ਯਾਦਵ ਨੇ ਵਿਜੈ ਨੂੰ ਪਛਾਨਣ ਤੋਂ ਨਾਂਹ ਕਰਦਿਆਂ ਕਿਹਾ ਕਿ ਉਨ੍ਹਾਂ ‘ਤੇ ਲੱਗੇ ਦੋਸ਼ ਬੇਬੁਨਿਆਦ ਹਨ।

ਪ੍ਰਸਿੱਧ ਖਬਰਾਂ

To Top