ਦੇਸ਼

ਪਾਕਿਸਤਾਨ ਨੇ ਪੁੰਛ ‘ਚ ਕੀਤੀ ਜੰਗਬੰਦੀ ਦੀ ਉਲੰਘਣਾ

ਜੰਮੂ। ਸਰਵ ਪਾਰਟੀ ਵਫ਼ਦ ਦੇ ਦਿੱਲੀ ਰਵਾਨਾ ਹੋਣ ਤੋਂ ਬਾਅਦ ਪਾਕਿਸਤਾਨ ਨੇ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕਰਦਿਆਂ ਪੁੰਛ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਅਗਾਊਂ ਭਾਰਤੀ ਚੌਂਕੀਆਂ ਨੂੰ ਨਿਸ਼ਾਨਾ ਬਣਾ ਕੇ ਫਾਈਰਿੰਗ ਕੀਤੀ।
ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਮਨੀਸ਼ ਮਹਿਲਾ ਨ ੇਅੱਜ ਇੱਥੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਅੱਧੀ ਰਾਤ ਨੂੰ ਬਿਨਾਂ ਉਕਸਾਵੇ ਦੇ ਕਾਰਵਾਈ ਕਰਕੇ ਪੁੰਛ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਅੰਨ੍ਹੇਵਾਹ ਗੋਲ਼ੀਬਾਰੀ ਸ਼ੁਰੂ ਕੀਤੀ।
ਬੁਲਾਰੇ ਅਨੁਸਾਰ ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਮਾਕੂਲ ਜਵਾਬ ਦਿੱਤਾ।

ਪ੍ਰਸਿੱਧ ਖਬਰਾਂ

To Top