Breaking News

ਪਾਕਿਸਤਾਨ ਇਕਤਰਫ਼ਾ ਪਰਮਾਣੂ ਪਾਬੰਦੀ ਸਵੀਕਾਰ ਨਹੀਂ ਕਰੇਗਾ : ਨਵਾਜ

ਨਿਊਯਾਰਕ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਨੇ ਕੌਮਾਂਤਰੀ ਨੇਤਾਵਾਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ  ਉਨ੍ਹਾਂ ਦਾ ਦੇਸ਼ ਆਪਣੇ ਪਰਮਾਣੂ ਪ੍ਰੋਗਰਾਮ ‘ਤੇ ਇਕਤਰਫ਼ਾ ਕੰਟਰੋਲ ਕਦੇ ਸਵੀਕਾਰ ਨਹੀਂ ਕਰੇਗਾ।
ਉਨ੍ਹਾਂ ਨੇ ਕਿਹਾ ਕਿ ਪਰਮਾਣੂ ਪ੍ਰੋਗਰਾਮਾਂ ਦੇ ਮਾਮਲੇ ‘ਚ ਇਕਤਰਫ਼ਾ ਕੰਟਰੋਲ ਨਹੀਂ ਚੱਲ ਸਕੇਗਾ। ਇਸ ਲਈ ਇਸ ਦੇ ਨਾਲ ਹੀ ਭਾਰਤ ਦੇ ਪਰਮਾਣੂ ਪ੍ਰੋਗਰਾਮ ‘ਤੇ ਵੀ ਕੰਟਰੋਲ ‘ਤੇ ਵਿਚਾਰ ਕਰਨਾ ਹੋਵੇਗਾ।
ਸੰਯੁਕਤ ਰਾਸ਼ਟਰ ‘ਚ ਪਾਕਿਸਤਾਨ ਦੇ ਸਥਾਈ ਪ੍ਰਤੀਨਿਧੀ ਮਲੀਹਾ ਲੋਧੀ ਨੇ ਕੱਲ੍ਹ ਨਿਊਯਾਰਕ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਕੌਮਾਂਤਰੀ ਨੇਤਾਵਾਂ ਸਾਹਮਣੇ ਪਰਮਾਣੂ ਮਾਮਲੇ ‘ਚ ਪਾਕਿਸਤਾਨ ਦੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ।

ਪ੍ਰਸਿੱਧ ਖਬਰਾਂ

To Top