Breaking News

ਹਰਿਆਣਾ ਮਾਰਕਾ ਸ਼ਰਾਬ ਸਮੇਤ ਅਕਾਲੀ ਆਗੂ ਕਾਬੂ

720 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ

ਰਾਮਪੁਰਾ ਫੂਲ

ਥਾਣਾ ਸਦਰ ਪੁਲਿਸ ਵੱਲੋਂ ਗੁਪਤ ਸੂਚਨਾ ਮਿਲਣ ‘ਤੇ ਨਾਕਾਬੰਦੀ ਕਰਕੇ 720 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਥਾਣਾ ਸਦਰ ਦੇ ਮੁਖੀ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ‘ਤੇ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਸਥਿਤ ਪਿੰਡ ਕਰਾੜਵਾਲਾ ਵਿਖੇ ਨਾਕਾਬੰਦੀ ਕੀਤੀ ਗਈ ਤੇ ਮੁਖਬਰ ਦੇ ਦੱਸਣ ਅਨੁਸਾਰ ਐਲ ਪੀ ਟਰੱਕ ਪੀ ਬੀ 31 ਪੀ, 6869 ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈਤਾਂ ਉਸ ‘ਚੋਂ ਹਰਿਆਣਾ ਮਾਰਕਾ 720 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ ਜਿਸਨੂੰ ਕਰਮਜੀਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਤਾਜੋਕੇ ਚਲਾ ਰਿਹਾ ਸੀ ਜਦਕਿ ਸਰਵਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੱਖੋਕੇ ਨਾਲ ਬੈਠਾ ਸੀ
ਥਾਣਾ ਸਦਰ ਮੁਖੀ ਨੇ ਦੱਸਿਆ ਕਿ ਇਹ ਲੋਕ ਹਰਿਆਣਾ ਤੋਂ ਸਸਤੀ ਸ਼ਰਾਬ ਲਿਆ ਕੇ ਬਠਿੰਡਾ ਬਰਨਾਲਾ ਦੇ ਪਿੰਡਾਂ ‘ਚ ਵੇਚਣ ਦਾ ਗੋਰਖ ਧੰਦਾ ਕਰਦੇ ਸਨ ਪੁਲਿਸ ਨੇ ਦੋਵਾਂ ਵਿਅਕਤੀਆਂ ਖਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਦਿੱਤਾ ਹੈ ਉਕਤ ਸ਼ਰਾਬ ਦੀ ਤਸਕਰੀ ‘ਚ ਫੜ੍ਹਿਆ ਵਿਅਕਤੀ ਕਰਮਜੀਤ ਸਿੰਘ ਮਾਰਕੀਟ ਕਮੇਟੀ ਤਪਾ ਦਾ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਦਾ ਸਰਗਰਮ ਆਗੂ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top