Uncategorized

ਸ਼ੀਲਾ ਦੀਕਸ਼ਿਤ ਬਣ ਸਕਦੀ ਐ ਪੰਜਾਬ ਕਾਂਗਰਸ ਦੀ ਇੰਚਾਰਜ਼

ਨਵੀਂ ਦਿੱਲੀ। ਭਾਰੀ ਦਬਾਅ ਤੋਂ ਬਾਅਦ ਕਮਲ ਨਾਥ ਵੱਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੀ ਕਮਾਨ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਹੱਥ ਆ ਸਕਦੀ ਹੈ। ਪਾਰਟੀ ਹਾਈਕਮਾਂਡ ਵੱਲੋਂ ਇਸ ਦਾ ਐਲਾਨ ਜਲਦ ਹੀ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਕਮਲ ਨਾਥ ਨੂੰ ਪੰਜਾਬ ਅਤੇ ਹਰਿਆਣਾ ਦਾ ਕਾਂਗਰਸ ਇੰਚਾਰਜ਼ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਸਿੱਖ ਕਤਲੇਆਮ ਦੇ ਕਥਿਤ ਦੋਸ਼ਾਂ ‘ਚ ਘਿਰੇ ਹੋਣ ਕਾਰਨ ਉੁਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ ਸੀ।

ਪ੍ਰਸਿੱਧ ਖਬਰਾਂ

To Top