ਦੇਸ਼

ਉਰੀ ਹਮਲਾ : ਸ਼ਹੀਦ ਫੌਜੀਆਂ ਲਈ ਸੋਨੀਆ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਜੰਮੂ-ਕਸ਼ਮੀਰ ਦੇ ਉਰੀ ‘ਚ ਅੱਜ ਹੋਏ ਅੱਤਵਾਦੀ ਹਮਲੇ ‘ਚ ਫੌਜੀਆਂ ਦੇ ਸ਼ਹੀਦ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ।
ਸ੍ਰੀਮਤੀ ਗਾਂਧੀ ਨੇ ਇਸ ਨੂੰ ਕਾਇਰਾਨਾ ਹਮਲਾ ਦੱਸਿਆ ਤੇ ਉਮੀਦ ਪ੍ਰਗਟਾਈ ਕਿ ਘਟਨਾ ਦੀ ਸਾਜਿਸ਼ ਰਚਣ ਵਾਲੇ ਲੋਕਾਂ ਨੂੰ ਫੜ੍ਹ ਕੇ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ।

ਪ੍ਰਸਿੱਧ ਖਬਰਾਂ

To Top