Breaking News

ਜ਼ੀਰੋ ਤੋਂ ਹੇਠਾਂ ਤਾਪਮਾਨ ਵਿਚਕਾਰ ਬਾਂਦੀਪੋਰਾ ‘ਚ ਤਲਾਸ਼ੀ ਮੁਹਿੰਮ 

Search, Bandipura, SOG, BSF, Jammu-Kashmir

ਏਜੰਸੀ
ਸ੍ਰੀਨਗਰ, 30 ਦਸੰਬਰ।

ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਵਿੱਚ ਸੁਰੱਖਿਆ ਬਲਾਂ ਨੇ ਸਿਫ਼ਰ ਤੋਂ ਹੇਠਾਂ ਤਾਪਮਾਨ ਦਰਮਿਆਨ ਅੱਜ ਕਈ ਘੰਟੇ ਤੱਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਸਰਕਾਰੀ ਸੂਤਰਾਂ ਅਨੁਸਾਰ ਸੁਰੱਖਿਆ ਬਲਾਂ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸਪੈਸ਼ਲ ਟੀਮ (ਐਸਓਜੀ) ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫ਼ੀਆ ਜਾਣਕਾਰੀ ਮਿਲੀ ਸੀ। ਇਸੇ ਜਾਣਕਾਰੀ ਦੇ ਆਧਾਰ ‘ਤੇ ਗੁੰਡ ਜੇਹਾਨਗਿਰ, ਹਾਜਿਨ ਅਤੇ ਬਾਂਦੀਪੋਰਾ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲਾਂ ਨੇ ਇਸ ਦੌਰਾਨ ਬਾਹਰ ਜਾਣ ਵਾਲੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਅਤੇ ਘਰ-ਘਰ ਜਾ ਕੇ ਤਲਾਸ਼ੀ ਲਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top