ਕੁੱਲ ਜਹਾਨ

ਨਾਈਟ ਕਲੱਬ ਗੋਲ਼ੀਬਾਰੀ ‘ਤੇ ਟਰੰਪ ਨੇ ਮੰਗਿਆ ਓਬਾਮਾ ਤੋਂ ਅਸਤੀਫ਼ਾ

ਵਾਸ਼ਿੰਗਟਨ। ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਰਿਪਲਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਬਰਾਕ ਓਬਾਮਾ ਆਰਲੈਂਡੋ ਅੱਤਵਾਦੀ ਹਮਲੇ ਲਈ ਸਿੱਧੇ ਤੌਰ ‘ਤੇ ਇਸਲਾਮਿਕ ਕੱਟੜਪੰਥੀਆਂ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ ਇਸ ਲਈ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਫਲੋਰੀਡਾ ‘ਚ ਨਾਈਟਕਲੱਬ ‘ਚ ਉਮਰ ਐੱਸ ਮਤੀਨ ਨਾਮੀ ਹਮਲਾਵਰ ਵੱਲੋਂ ਕੀਤੀ ਗਈ ਗੋਲ਼ੀਬਾਰੀ ‘ਚ 50 ਵਿਅਕਤੀਆਂ ਦੀ ਮੌਤ ਹੋਣ ਬਾਰੇ ਉਨ੍ਹਾਂ ਨੇ ਕੋਈ ਟਿੱਪਣੀ ਨਹੀਂ ਕੀਤੀ ਪਰ ਘਟਲਾ ਤੋਂ ਬਾਅਦ ਘਟਨਾ ਤੋਂ ਬਾਅਦ ਉਨ੍ਹਾਂ ਨੇ ਰਾਸ਼ਟਰਪਤੀ ਓਬਾਮਾ ਨੂੰ ਅਸਤੀਫ਼ਾ ਦੇਣ ਦੀ ਮੰਗ ਕਰ ਦਿੱਤੀ।

ਪ੍ਰਸਿੱਧ ਖਬਰਾਂ

To Top