ਕੁੱਲ ਜਹਾਨ

ਸੰਰਾ ਸਲਾਮਤੀ ਕੌਂਸਲ ਨੇ ਉੱਤਰ ਕੋਰੀਆ ਦੇ ਪਰਮਾਣੂ ਪ੍ਰੀਖਣ ਦੀ ਕੀਤੀ ਨਿਖੇਧੀ

ਸੰਯੁਕਤ ਰਾਸ਼ਟਰ। ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਨੇ ਉੱਤਰੀ ਕੋਰੀਆ ਵੱਲੋਂ ਕੀਤੇ ਗਏ ਪੰਜਵੇਂ ਪਰਮਾਣੂ ਪ੍ਰੀਖਣ ਦੀ ਸਖ਼ਤ ਨਿਖੇਧੀ ਕਰਦਿਆਂ ਅੱਜ ਕਿਹਾ ਕਿ ਇਸ ਸਬੰਧੀ ਜਲਦ ਹੀ ਇੱਕ ਮਤਾ ਲਿਆਂਦਾ ਜਾਵੇਗਾ।
ਅਮਰੀਕਾ, ਬ੍ਰਿਟੇਨ ਤੇ ਫਰਾਂਸ ਨੇ ਉੱਤਰੀ ਕੋਰੀਆ ਵੱਲੋਂ ਹੁਣ ਤੱਕ ਦਾ ਸਭ ਤੋਂ ਵੱਡਾ ਪਰਮਾਣੂ ਪ੍ਰੀਖਣ ਕੀਤੇ ਜਾਣ ਤੋਂ ਬਾਅਦ ਉਸ ਦੇ ਖਿਲਾਫ਼ ਨਵੀਆਂ ਪਾਬੰਦੀਆਂ ਲਾਏ ਜਾਣ ਦੀ ਸਲਾਮਤੀ ਕੌਂਸਲ ਨੂੰ ਕੱਲ੍ਹ ਅਪੀਲ ਕੀਤੀ ਸੀ।
ਜ਼ਿਕਰਯੋਗ ਹੈ ਕਿ ਉੱਤਰੀ ਕੋਰੀਆ ਨੇ ਆਪਣਾ ਹੁਣ ਤੱਕ ਦਾ ਸਭ ਤੋਂ ਵੱਡਾ ਪਰਮਾਣੂ ਪ੍ਰੀਖਣ ਕੀਤਾ ਸੀ।

ਪ੍ਰਸਿੱਧ ਖਬਰਾਂ

To Top