ਦੇਸ਼

ਬੇਰੁਜ਼ਗਾਰੀ ‘ਤੇ ਰਾਜ ਸਭਾ ‘ਚ ਰੌਲਾ

ਨਵੀਂ ਦਿੱਲੀ। ਵਿਰੋਧੀ ਧਿਰ ਦੇ ਮੈਂਬਰਾਂ ਨੇ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਲੈ ਕੇ ਅੱਜ ਰਾਜ ਸਭਾ ‘ਚ ਭਰੀ ਰੌਲਾ ਪਾਇਆ ਜਿਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਜਨਤਾ ਦਲ ਯੂ ਦੇ ਸ਼ਰਦ ਯਾਦਵ ਨੇ ਸਿਫ਼ਰ ਕਾਲ ਦੌਰਾਨ ਦੇਸ਼ ‘ਚ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਚੁੱਕਦਿਆਂ ਕਿਹਾ ਕਿ ਹੁਣ ਇਹ ਘੋਰ ਸਮੱਸਿਆ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨੇ 2014 ‘ਚ ਵਾਅਦਾ ਕੀਤਾ ਸੀ ਕਿ ਦੇਸ਼ ‘ਚ ਦੋ ਕਰੋੜ ਲੋਕਾਂ ਨੂੰ ਹਰ ਵਰ੍ਹੇ ਰੁਜ਼ਗਾਰ ਦਿੱਤਾ ਜਾਵੇਗਾ।

 

 

ਪ੍ਰਸਿੱਧ ਖਬਰਾਂ

To Top