Breaking News

ਨਰਸਿੰਘ ਦੇ ਓਲੰਪਿਕ ‘ਚ ਖੇਡਣ ‘ਤੇ ਲੱਗੀ ਰੋਕ

ਨਵੀਂ ਦਿੱਲੀ।ਭਾਰਤੀ ਕੁਸ਼ਤੀ ਮਹਾਂਸੰਘ (ਡਬਲਯੂਐੱਫਆਈ) ਨੇ ਨਰਸਿੰਘ ਦੇ ਰੀਓ ਓਲੰਪਿਕ ‘ਚ ਹਿੱਸਾ ਲੈਣ ‘ਤੇ ਰੋਕ ਲਾ ਦਿੱਤੀ ਹੈ। ਖੇਡ ਮੰਤਰਾਲੇ ਨੇ ਦੱਸਿਆ ਕਿ ਇੱਕ ਪਹਿਲਵਾਨ ਡੋਪ ਟੈਸਟ ‘ਚ ਫੇਲ੍ਹ ਹੋ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਨਰਸਿੰਘ ਦਾ ਨਾਂਅ ਨਹੀਂ ਲਿਆ।

ਭਾਰਤ ਨੂੰ ਰੀਓ ਓਲੰਪਿਕ ਤੋਂ ਸਿਰਫ਼ ਦਸ ਦਿਨ ਪਹਿਲਾਂ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਤਮਗਾ ਉਮੀਦ ਪਹਿਲਵਾਨ ਨਰਸਿੰਘ ਯਾਦਵ ਡੋਪ ਟੈਸਟ ‘ਚ ਫੇਲ੍ਹ ਹੋ ਗਏ।
ਨਰਸਿੰਘ ਨੂੰ ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਤੋਂ ਤਰਜ਼ੀਹ ਦਿੰਦਿਆਂ 74 ਕਿਲੋਗ੍ਰਾਮ ਫ੍ਰੀ ਸਟਾਇਲ ਵਜ਼ਨ ਵਰਗ ‘ਚ ਚੁਣਿਆ ਗਿਅ ਸੀ।
ਵਿਸ਼ਵ ਚੈਂਪੀਅਨਸ਼ਿਪ ਦੇ ਕਾਂਸੀ ਤਮਗਾ ਜੇਤੂ ਪਹਿਲਵਾਨ ਨਰਸਿੰਘ ਦੇ ਡੋਪ ਟੈਸਟ ‘ਚ ਫੇਲ੍ਹ ਹੋਣ ਦੀ ਰਾਸ਼ਟਰੀ ਡੋਪਿੰਗ ਰੋਧੀ ਏਜੰਸੀ (ਨਾਡਾ) ਨੇ ਵੀ ਪੁਸ਼ਟੀ ਕਰ ਦਿੱਤੀ ਹੈ। ਵਾਰਤਾ

ਪ੍ਰਸਿੱਧ ਖਬਰਾਂ

To Top