ਦੇਸ਼

ਉੱਤਰ ਪ੍ਰਦੇਸ਼ ‘ਚ ਕਾਨੂੰਨ ਵਿਵਸਥਾ ਠੱਪ, ਅਖਿਲੇਸ਼ ਦੇਣ ਅਸਤੀਫ਼ਾ : ਮਾਇਆਵਤੀ

ਨਵੀਂ ਦਿੱਲੀ। ਬਹੁਜਨ ਸਮਾਜਵਾਦੀ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਉੱਤਰ ਪ੍ਰਦੇਸ਼ ‘ਚ ਕਾਨੂੰਨ ਵਿਵਸਥਾ ਠੱਪ ਹੋਣ ਦਾ ਦੋਸ਼ ਲਾਉਂਦਿਆਂ ਅੱਜ ਰਾਜ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਤੋਂ ਅਸਤੀਫ਼ੇ ਦੀ ਮੰਗ ਕੀਤੀ।
ਕੁਮਾਰੀ ਮਾਇਆਵਤੀ ਨੇ ਸੰਸਦ ਭਵਨ ‘ਚ ਪੱਤਰਕਾਰਾਂ ਨੂੰ ਕਿਹਾ ਕਿ ਬੁਲੰਦਸ਼ਹਿਰ ਦੀ ਦੁਸ਼ਕਰਮ ਦੀ ਘਟਨਾ ‘ਚ ਇਹ ਸਾਬਤ ਹੋ ਗਿਆ ਹੈ ਕਿ ਸੂਬੇ ‘ਚ ਕਾਨੂੰਨ ਵਿਵਸਥਾ ਠੱਪ ਹ ੋਗਈ ਹੈ।
ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਸਪੱਸ਼ਟ ਜਾਹਿਰ ਹੋ ਗਿਆ ਹੈ ਕਿ ਉੱਤਰ ਪ੍ਰਦੇਸ਼ ‘ਚ ਕਾਨੂੰਨ ਦਾ ਰਾਜ ਨਹੀਂ ਜੰਗਲ ਰਾਜ ਚੱਲ ਰਿਹਾ ਹੈ।

ਪ੍ਰਸਿੱਧ ਖਬਰਾਂ

To Top