ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਸੱਚ ਕਹੂੰ ਨਿਊਜ ਬੱਧਨੀ ਕਲਾਂ
ਇੱਥੋਂ ਨੇੜਲੇ ਪਿੰਡ ਬੁੱਟਰ ਕਲਾਂ ਵਿਖੇ ਇੱਕ ਔਰਤ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ। ਇਸ ਸਬੰਧੀ ਥਾਣਾ ਬੱਧਨੀ ਕਲਾਂ ਦੇ ਏ.ਐਸ ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਸਵੀਰ ਕੌਰ ਉਰਫ ਰਾਣੀ (43) ਪਤਨੀ ਨਾਹਰ ਸਿੰਘ ਕੌਂਮ ਮਜਬੀ ਸਿੱਖ ਜੋ ਕਿ ਕਿਸੇ ਬੀਮਾਰੀ ਦੇ ਕਾਰਨ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਰਹਿੰਦੀ ਸੀ। ਅੱਜ ਜਦੋਂ ਉਹ ਘਰ ਵਿੱਚ ਇਕੱਲੀ ਸੀ ਤਾਂ ਉਸਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਮ੍ਰਿਤਕਾ ਦੇ  ਪੁੱਤਰ ਗੁਰਵੀਰ ਸਿੰਘ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਕੇ ਪੋਸਟ ਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।