ਪੰਜਾਬ

ਔਲਖ ਦਾ ਸਿੱਖਿਆ ਮੰਤਰੀ ਨੇ ਹਾਲਚਾਲ ਪੁੱਛਿਆ

ਸੱਚ ਕਹੂੰ ਨਿਊਜ਼
ਮੋਹਾਲੀ,
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਜ਼ੇਰੇ-ਇਲਾਜ ਉੱਘੇ ਨਾਟਕਕਾਰ ਪ੍ਰੋ. ਅਜਮੇਰ ਔਲਖ ਨੂੰ ਮਿਲ ਕੇ ਉਨ੍ਹਾਂ ਦਾ ਹਾਲਚਾਲ ਪੁੱਛਿਆ। ਅੱਜ ਇੱਥੇ ਹਸਪਤਾਲ ਫੇਰੀ ਦੌਰਾਨ ਸ਼੍ਰੀਮਤੀ ਚੌਧਰੀ ਨੇ ਪ੍ਰੋ. ਔਲਖ ਦਾ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਗੱਲਬਾਤ ਕਰਕੇ ਸਿਹਤ ਬਾਰੇ ਪੁੱਛਿਆ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਤੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਵੀ ਕੀਤੀ। ਉਨ੍ਹਾਂ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮੱਦਦ ਕਰਨ ਦਾ ਵਿਸ਼ਵਾਸ ਵੀ ਦਿਵਾਇਆ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਾਹਿਤਕਾਰ ਕੌਮ ਦਾ ਸਰਮਾਇਆ ਹਨ ਤੇ ਪ੍ਰੋ. ਔਲਖ ਨੇ ਆਪਣੇ ਨਾਟਕਾਂ ਤੇ ਇਕਾਂਗੀਆਂ ਨਾਲ ਪੰਜਾਬੀ ਸਾਹਿਤ ਨੂੰ ਹੋਰ ਵੀ ਅਮੀਰੀ ਬਖਸ਼ੀ ਹੈ। ਇਸ ਮੌਕੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਗੁਰਸ਼ਰਨ ਕੌਰ ਵਾਲੀਆ, ਸਹਾਇਕ ਕਮਿਸ਼ਨਰ ਸ੍ਰੀਮਤੀ ਨਯਨ ਭੁੱਲਰ, ਸਹਾਇਕ ਸਿਵਲ ਸਰਜਨ ਡਾ.ਜਸਬੀਰ ਕੌਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਜਨਕ ਰਾਜ ਮਹਿਰੋਕ ਆਦਿ ਹਾਜ਼ਰ ਸਨ

ਪ੍ਰਸਿੱਧ ਖਬਰਾਂ

To Top