ਕਿਸਾਨ ਵੱਲੋਂ ਖ਼ੁਦਕੁਸ਼ੀ

ਸੱਚ ਕਹੂੰ ਨਿਊਜ਼ ਮੁਕਤਸਰ,
ਪਿੰਡ ਬਲਮਗੜ੍ਹ ਦੇ ਇੱਕ ਕਿਸਾਨ  ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ (45) ਨੇ ਪਿਛਲੇ ਸਾਲ ਬੈਂਕ ਤੋਂ ਕਰਜ਼ਾ ਲੈ ਕੇ ਟਰੈਕਟਰ ਲਿਆ ਸੀ ਫ਼ਸਲ ਖ਼ਰਾਬ ਹੋਣ ਕਾਰਨ ਉਹ ਕਰਜ਼ਾ ਵਾਪਸ ਨਹੀਂ ਕਰ ਸਕਿਆ ਤੇ ਬੀਤੇ ਦਿਨੀਂ ਬੈਂਕ ਵਾਲੇ ਟਰੈਕਟਰ ਵਾਪਸ ਲੈ ਗਏ ਇਸੇ ਗੱਲ ਦੇ ਚੱਲਦੇ ਹੋਏ ਉਸ ਨੇ ਬੀਤੀ ਰਾਤ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ