ਲੇਖ

ਖਾਲਸਾ ਕਾਲਜ : ਵਿਦਿਆਰਥੀਆਂ ਨਾਲ ਖਿਲਵਾੜ ਬੰਦ ਹੋਵੇ

ਪੰਜਾਬ ਸਰਕਾਰ ਵੱਲੋਂ ਖ਼ਾਲਸਾ ਯੂਨੀਵਰਸਿਟੀ ਐਕਟ ਰੱਦ ਕੀਤੇ ਜਾਣ ਅਤੇ ਖ਼ਾਲਸਾ ਕਾਲਜ ਮੈਨੇਜਮੈਂਟ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਖ਼ਾਲਸਾ ਕਾਲਜ ਫਾਰ ਵਿਮੈਨ ਅਤੇ ਬੀ ਐਡ ਕਾਲਜਾਂ ਦੀ ਮਾਨਤਾ ਰੱਦ ਕਰਵਾ ਲੈਣ ਨਾਲ ਇਨ੍ਹਾਂ ਕਾਲਜਾਂ ਦੀ ਸਥਿਤੀ ‘ਨਾ ਖੁਦਾ ਹੀ ਮਿਲਾ ਨਾ ਵਸਾਲੇ ਸਨਮ, ਨਾ ਇਧਰ ਕੇ ਰਹੇ ਨਾ ਉਧਰ ਕੇ’ ਵਾਲੀ ਬਣ ਗਈ ਹੈ ਖ਼ਾਲਸਾ ਕਾਲਜ ਮੈਨੇਜਮੈਂਟ ਕਮੇਟੀ ਵੱਲੋਂ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਬਚਿਆਂ ਨੂੰ ਦਾਖਲਾ ਲੈਣ ਲਈ ਵਰਗਲਾਉਂਦਿਆਂ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤੇ ਜਾਣ ਤੋਂ ਗੁਰੇਜ਼ ਨਹੀਂ ਕੀਤਾ ਜਾ ਰਿਹਾ ਇਸ ਸਮੇਂ  ਮੈਨੇਜਮੈਂਟ ਵੱਲੋਂ ਖ਼ਾਲਸਾ ਕਾਲਜ ਫਾਰ ਵਿਮੈਨ ਤੇ ਬੀਐਡ ਕਾਲਜ ਦੇ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾ ਦਿੱਤਾ ਗਿਆ ਹੈ
ਕਾਲਜ ਮੈਨੇਜਮੈਂਟ ਵੱਲੋਂ ਖ਼ਾਲਸਾ ਯੂਨੀਵਰਸਿਟੀ ਰੱਦ ਹੋਣ ਦੇ ਬਾਵਜੂਦ ਲੋਕਾਂ ਨੂੰ ਗੁੰਮਰਾਹ ਕਰਨ ਲਈ ਨਵਾਂ ਵਾਇਸ ਚਾਂਸਲਰ ਲਾ ਦਿੱਤਾ ਗਿਆ ਹੈ ਪਰ ਮੈਨੇਜਮੈਂਟ ਵੱਲੋਂ ਵਰਤੇ ਜਾ ਰਹੇ ਹਰ ਤਰ੍ਹਾਂ ਦੇ ਹੱਥਕੰਡਿਆਂ ਦੇ ਬਾਵਜੂਦ ਬਚਿਆਂ ਦੇ ਖ਼ਾਲਸਾ ਯੂਨੀਵਰਸਿਟੀ ਦੇ ਨਾਲ ਸਬੰਧਤ ਉਕਤ ਕਾਲਜਾਂ ਵਿੱਚ ਦਾਖ਼ਲੇ ਲੈਣ ਤਂੋ ਮੂੰਹ ਮੋੜ ਲੈਣ ਦੀਆਂ ਖ਼ਬਰਾਂ ਹਨ ਜਿਸ ਨਾਲ ਉਕਤ ਕਾਲਜਾਂ ਵਿੱਚ ਸੰਨਾਟੇ ਵਰਗੀ ਸਥਿਤੀ ਬਣੀ ਹੋਈ ਹੈ ਖਾਲਸਾ ਯੂਨੀਵਰਸਿਟੀ ਰੱਦ ਹੋਣ ਨਾਲ ਖ਼ਾਲਸਾ ਕਾਲਜ ਫਾਰ ਵਿਮੈਨ ਅਤੇ ਬੀ ਐਡ ਕਾਲਜ ਨਾ ਤਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਹਨ ਅਤੇ ਨਾ ਹੀ ਖ਼ਾਲਸਾ ਯੂਨੀਵਰਸਿਟੀ ਦਾ ਹਿੱਸਾ ਬਣ ਸਕੇ ਹਨ
ਖ਼ਾਲਸਾ ਯੂਨੀਵਰਸਿਟੀ ਬਣਾਉਣ ਨੂੰ ਲੈ ਕੇ ਪਿਛਲੇ ਗਈ ਵਰ੍ਹਿਆਂ ਤੋਂ ਵਿਵਾਦਾਂ ਵਿੱਚ ਘਿਰੀ ਆ ਰਹੀ ਖ਼ਾਲਸਾ ਕਾਲਜ ਮੈਨੇਜਮੈਂਟ ਕਮੇਟੀ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਸਾਰੇ ਪਾਸਿਆਂ ਤੋਂ ਅਲੋਚਨਾ ਹੋ ਰਹੀ ਹੈ ਵੱਖ-ਵੱਖ ਅਧਿਆਪਕ, ਵਿਦਿਆਰਥੀ, ਕਿਸਾਨ, ਸਮਾਜ ਸੇਵੀ  ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵੱਲੋਂ ਮੈਨੇਜਮੈਂਟ ‘ਤੇ ਨਿੱਜੀ ਸਵਾਰਥਾਂ ਲਈ ਵਿਰਾਸਤੀ ਖ਼ਾਲਸਾ ਕਾਲਜ ਦੀ ਹੋਂਦ ਖਤਮ ਕਰਨ ਦੇ ਇਲਜ਼ਾਮ ਲਾਏ ਜਾਂਦੇ ਰਹੇ ਹਨ ਖ਼ਾਲਸਾ ਕਾਲਜ ਫਾਰ ਵਿਮੈਨ ਦੀ ਪ੍ਰਿੰਸੀਪਲ ਜੋ ਕਿ ਅਗਸਤ 2015 ਵਿੱਚ ਸੇਵਾਮੁਕਤ ਹੋ ਚੁੱਕੀ ਹੈ, ਨੂੰ ਕਾਲਜ ਕਮੇਟੀ ਨੇ ਨਿਯਮਾਂ ਦੇ ਉਲਟ ਅੱਜ ਤੱਕ ਪ੍ਰਿੰਸੀਪਲ ਦੇ ਅਹੁਦੇ ‘ਤੇ ਬਿਠਾਇਆ ਹੋਇਆ ਹੈ ਇਸੇ ਤਰ੍ਹਾਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵੀ ਪਿਛਲੇ ਕਈ ਸਾਲਾਂ ਤੋਂ ਆਰਜ਼ੀ ਪ੍ਰਿੰਸੀਪਲ ਰਾਹੀਂ ਚਲਾਇਆ ਜਾ ਰਿਹਾ ਹੈ ਕਾਲਜ ਮੈਨੇਜਮੈਂਟ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵੀ. ਸੀ. ਦੀ ਪਤਨੀ ਨੂੰ ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਪ੍ਰਿੰਸੀਪਲ ਲਾ ਕੇ ਉਕਤ ਵੀ. ਸੀ. ਤੋਂ ਆਪਣੇ ਮੁਫ਼ਾਦ ਪੂਰੇ ਕੀਤੇ ਜਾ ਰਹੇ ਸਨ
ਹੈਰਾਨੀ ਦੀ ਗੱਲ ਇਹ ਹੈ ਕਿ ਖਾਲਸਾ ਕਾਲਜ ਫਾਰ ਵਿਮੈਨ ਦੀ ਪਿੰ੍ਰਸੀਪਲ ਸੇਵਾਮੁਕਤ ਹੋਣ ਦੇ ਬਾਵਜ਼ੂਦ ਕਾਲਜ ਨੂੰ ਅਜੇ ਵੀ ਖਾਲਸਾ ਯੂਨੀਵਰਸਿਟੀ ਦੇ ਅਧੀਨ ਦੱਸ ਰਹੀ ਹੈ ਪ੍ਰਿੰਸੀਪਲ ਵੱਲੋਂ ਵੀ ਮੈਨੇਜਮੈਂਟ ਨਾਲ ਮਿਲ ਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਕਾਲਜ ਅਧਿਆਪਕਾਂ ਅੰਦਰ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਕੁਝ ਅਧਿਆਪਕਾਵਾਂ ਨੇ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ ‘ਤੇ ਕਿਹਾ ਕਿ ਉਨ੍ਹਾਂ ਦਾ ਕਾਲਜ ਮੁੜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਲਿਆਂਦਾ ਜਾਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਖਾਲਸਾ ਯੂਨੀਵਰਸਿਟੀ ਨੂੰ ਤਾਂ ਸਰਕਾਰ ਨੇ ਰੱਦ ਕਰ ਦਿੱਤਾ ਹੈ ਤੇ ਹੁਣ ਸਾਡਾ ਕਾਲਜ ਹਵਾ ਵਿੱਚ ਹੀ ਹੈ, ਕਾਲਜ ਦੇ ਸੈਂਕੜੇ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ ਹੋਰ ਤਾਂ ਹੋਰ ਇਸ ਕਾਲਜ ਵਿੱਚ ਵੱਡੀ ਗਿਣਤੀ ਵਿੱਚ ਐੱਸ ਸੀ ਵਰਗ ਨਾਲ ਸਬੰਧਤ ਲੜਕੀਆਂ ਵੀ ਪੜ੍ਹ ਰਹੀਆਂ ਹਨ, ਜਿਨ੍ਹਾਂ ਨੂੰ ਸਰਕਾਰ ਵੱਲੋਂ ਮੁਫ਼ਤ ਵਿੱਦਿਆ ਦਿੱਤੀ ਜਾਂਦੀ ਹੈ ਪਰ ਖਾਲਸਾ ਯੂਨੀਵਰਸਿਟੀ ਅਧੀਨ ਲਿਆ ਕੇ ਇਨ੍ਹਾਂ ਲੜਕੀਆਂ ਤੋਂ ਇਹ ਹੱਕ ਖੋਹ ਲਿਆ ਜਾਵੇਗਾ ਸੂਤਰਾਂ ਅਨੁਸਾਰ ਜੇ ਕਾਲਜ ਪ੍ਰਬੰਧਕਾਂ ਨੇ ਕਾਲਜ ਨੂੰ ਮੁੜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਨਾ ਲਿਆਂਦਾ ਤਾਂ ਕਾਲਜ ਦੀਆਂ ਅਧਿਆਪਕਾਂ ਵੱਲੋਂ ਸੰਘਰਸ਼ ਵਿੱਢਣ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਕਾਲਜ ਨੂੰ ਮੁੜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਕਰਨ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਆਪਣੇ ਨਿੱਜੀ ਹਿੱਤਾਂ ਲਈ ਕਾਲਜ ਪ੍ਰਬੰਧਕਾਂ ਵੱਲੋਂ ਬੱਚਿਆਂ ਦੇ ਭਵਿੱਖ ਨੂੰ ਧੁੰਦਲਾ ਕਰਨ ਦੀ ਸਾਜ਼ਿਸ਼ ਤੋਂ ਬਚਾਇਆ ਜਾ ਸਕੇ ਖਾਲਸਾ ਮੈਨੇਜਮੈਂਟ ਅਧੀਨ ਆਉਂਦੇ ਕਾਲਜਾਂ ਵਿੱਚ ਦਾਖ਼ਲਿਆਂ ਦੀ ਘਟ ਰਹੀ ਗਿਣਤੀ ਨੂੰ ਵੇਖਦਿਆਂ ਹੀ ਖਾਲਸਾ ਕਾਲਜ ਦੇ ਪ੍ਰਿੰਸੀਪਲ ਵੱਲੋਂ ਇਹ ਦੁਹਾਈ ਦਿੱਤੀ ਜਾ ਰਹੀ ਹੈ ਕਿ ਉਨ੍ਹਾਂ ਦਾ ਕਾਲਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧੀਨ ਹੀ ਹੈ ਪਰ ਇਸ ਦੇ ਬਾਵਜੂਦ ਵਿਵਾਦਾਂ ‘ਚ ਘਿਰੇ ਇਸ ਕਾਲਜ ਵਿੱਚ ਦਾਖਲਾ ਲੈਣ ਤੋਂ ਆਨਾਕਾਨੀ ਕਰ ਰਹੇ ਹਨ
ਹਾਲ ਹੀ ‘ਚ ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਆਖਰੀ ਸਾਲ ਦੇ ਹੋਣਹਾਰ ਵਿਦਿਆਰਥੀ ਵੱਲੋਂ ਕਾਲਜ ਪ੍ਰਬੰਧਕਾਂ ਦੇ ਤਾਨਾਸ਼ਾਹੀ ਰਵੱਈਏ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲੈਣ ਨਾਲ ਕਾਲਜ ਦੇ ਅਕਸ ਨੂੰ ਇੱਕ ਹੋਰ ਭਾਰੀ ਢਾਹ ਲੱਗੀ ਹੈ ਆਪਣੇ ਸਾਥੀ ਦੀ ਮੌਤ ਲਈ ਇਨਸਾਫ਼ ਦੀ ਮੰਗ ਕਰਦਿਆਂ ਪਿਛਲੇ ਤਿੰਨ ਦਿਨਾਂ ਤੋਂ ਸੈਂਕੜੇ ਵਿਦਿਆਰਥੀ ਤਪਦੀ ਧੁੱਪ ‘ਚ ਕਾਲਜ ਦੇ ਬਾਹਰ ਸੜਕ ‘ਤੇ ਬੈਠਣ ਲਈ ਮਜ਼ਬੂਰ ਹਨ ਦੂਜੇ ਪਾਸੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਕਾਲਜ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਸਗੋਂ ਕਾਲਜ ਪ੍ਰਿੰਸੀਪਲ ਅਤੇ ਹੋਰ ਅਧਿਕਾਰੀਆਂ ਵਿਰੁੱਧ ਪੁਲਿਸ ਕੇਸ ਰੱਦ ਕਰਾਉਣ ਲਈ ਤਰਲੋਮੱਛੀ ਹੋ ਰਹੇ ਹਨ
ਕਾਲਜ ਮੈਨੇਜਮੈਂਟ ਕਮੇਟੀ ਵੱਲੋਂ ਯੂਨੀਵਰਸਿਟੀ ਐਕਟ ਰੱਦ ਹੋਣ ਨੂੰ ਲੈ ਕੇ ਕਾਨੂੰਨੀ ਚਾਰਾਜੋਈ ਕਰਨ ਦੇ ਦਿੱਤੇ ਗਏ ਬਿਆਨ ਦੇ ਮੱਦੇਨਜ਼ਰ ਯੂਨੀਵਰਸਿਟੀ ਨੂੰ ਬਚਾਉਣ ਦੇ ਕਦਮਾਂ ਦੇ ਬਾਵਜੂਦ ਇੱਕ ਸਵਾਲ ਹਮੇਸ਼ਾ ਖੜ੍ਹਾ ਰਹੇਗਾ ਕਿ ਜੇ ਕੁੱਝ ਸਮੇਂ ਬਾਅਦ ਅਦਾਲਤ ਨੇ ਸਰਕਾਰ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਤਾਂ ਖਾਲਸਾ ਯੂਨੀਵਰਸਿਟੀ ‘ਚ ਸਿੱਖਿਆ ਗ੍ਰਹਿਣ ਕਰਨ ਵਾਲੇ ਵਿਦਿਆਰਥੀ ਕਿੱਧਰ ਜਾਣਗੇ? ਇਸ ਲਈ ਖਾਲਸਾ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ‘ਚ ਦਾਖਲਾ ਲੈਣ ਪ੍ਰਤੀ ਚਾਹਵਾਨ ਵਿਦਿਆਰਥੀਆਂ ਨੂੰ ਇਸ ਗੱਲ ਦੀ ਚਿੰਤਾ ਹੋਣੀ ਸੁਭਾਵਕ ਹੈ ਸਖ਼ਤ ਵਿਰੋਧ ਦੇ ਬਾਵਜੂਦ ਖਾਲਸਾ ਯੂਨੀਵਰਸਿਟੀ ਬਣਾਉਣ ਦੀ ਲਾਲਸਾ ਰੱਖਣ ਵਾਲੀ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਕਾਲਜਾਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਵੀ ਮਾਨਤਾ ਰੱਦ ਕਰਵਾ ਦਿੱਤੀ ਗਈ ਹੁਣ ਨਾ ਖਾਲਸਾ ਯੂਨੀਵਰਸਿਟੀ ਰਹੀ ਨਾ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਉਕਤ ਕਾਲਜਾਂ ਦਾ ਸੰਬੰਧ ਰਿਹਾ ਗੱਲ ਉਹੀ ਹੋਈ  ‘ਆਪ ਤਾਂ ਡੁੱਬੋਂ ਬਾਹਮਣਾ ਜਜਮਾਨ ਵੀ ਗਾਲੇਂ’
ਰਾਜਨ ਮਾਨ
ਮੋ. 95011-14442

ਪ੍ਰਸਿੱਧ ਖਬਰਾਂ

To Top