ਪੰਜਾਬ

ਜੇਤਲੀ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਮੁਲਾਜ਼ਮਾਂ ਦੀ ਕੁੱਟਮਾਰ

ਪੁਲਿਸ ਖਿਲਾਫ ਐਕਸ਼ਨ ਨਾ ਲੈਣ ‘ਤੇ ਹਾਈਕੋਰਟ ਜਾਣ ਦੀ ਧਮਕੀ
ਬਠਿੰਡਾ, (ਅਸ਼ੋਕ ਵਰਮਾ) ਬਠਿੰਡਾ ਪੁਲਿਸ ਨੇ ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਲਈ ਜਾਣ ਦੀ ਤਿਆਰੀ ‘ਚ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਨਾਲ ਕੁੱਟਮਾਰ ਕਰ ਦਿੱਤੀ ਭੜਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢੀ ਇਸ ਮੌਕੇ ਮੁਲਾਜ਼ਮਾਂ ਤੇ ਪੁਲਿਸ ਵਿਚਕਾਰ ਕਾਫੀ ਸਮਾਂ ਖਿੱਚ ਧੂਹ ਵੀ ਹੋਈ ਕਾਫੀ ਸਮੇਂ ਬਾਅਦ ਪੁਲਿਸ ਦੀ ਨਫ਼ਰੀ ਨੇ ਮੁਲਾਜ਼ਮਾਂ ਨੂੰ ਬੱਸਾਂ ‘ਚ ਬਿਠਾ ਲਿਆ ਅਤੇ ਥਾਣੇ ਲੈ ਗਈ ਜਿੱਥੋਂ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਮੁਲਾਜ਼ਮ ਆਗੂਆਂ ਨੇ ਕੁੱਟਮਾਰ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਤੇ ਅਜਿਹਾ ਨਾ ਕੀਤੇ ਜਾਣ ਦੀ ਸੂਰਤ ‘ਚ ਹਾਈਕੋਰਟ ‘ਚ ਜਾਣ ਦੀ ਧਮਕੀ ਵੀ ਦਿੱਤੀ ਹੈ
ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਤੇ ਇਸ ਖਿਲਾਫ ਰੋਸ ਜਤਾਉਂਦਿਆਂ ਪੰਜਾਬ ਦੇ ਮਨਿਸਟੀਰੀਅਲ ਸਟਾਫ਼ (ਦਫ਼ਤਰੀ ਅਮਲੇ) ਨੇ ਸੋਮਵਾਰ ਤੋਂ ਇੱਕ ਹਫਤੇ ਲਈ ਕਲਮ ਛੋੜ ਹੜਤਾਲ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ ਇਸ ਫੈਸਲੇ ਨਾਲ ਸੂਬਾ ਭਰ ਵਿੱਚ ਵਿਭਾਗਾਂ ਦੇ ਕੰਮ ਠੱਪ ਹੋਣ ਦੇ ਅਸਾਰ ਬਣ ਗਏ ਹਨ ਪੰਜਾਬ ਭਰ ਵਿੱਚ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ , ਡਿਪਟੀ ਕਮਿਸ਼ਨਰ ਦਫ਼ਤਰਾਂ, ਆਬਕਾਰੀ ਵਿਭਾਗ, ਸਿੰਜਾਈ ਵਿਭਾਗ ਤੇ ਹੋਰ ਵਿਭਾਗਾਂ ਦੇ ਕਲਰਕਾਂ ਦੇ ਹੜਤਾਲ ‘ਤੇ ਜਾਣ ਕਾਰਨ ਵੱਡੇ ਪੱਧਰ ‘ਤੇ ਕੰਮ ਠੱਪ ਕਰਨ ਦਾ ਐਲਾਨ ਕਰਦਿਆਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਨਛੱਤਰ ਸਿੰਘ ਭਾਈਰੂਪਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਹਲ ਨੇ ਦੋਸ਼ ਲਾਇਆ ਕਿ ਸਰਕਾਰ ਸਾਲਾਂ ਤੋਂ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਫੋਕੇ ਵਾਅਦੇ ਕਰਦੀ ਆ ਰਹੀ ਹੈ ਪੰਜਾਬ ਵਿਧਾਨ ਸਭਾ ਦੀਆਂ ਅਗਲੀਆਂ ਚੋਣਾਂ ਵਿੱਚ ਮਹਿਜ਼ 6-7 ਮਹੀਨੇ ਬਚੇ ਹਨ ਪਰ ਇਸ ਦੇ ਬਾਵਜੂਦ ਸਰਕਾਰ ਮੁਲਾਜ਼ਮਾਂ ਦੀਆਂ ਡੀਏ ਅਤੇ ਤਨਖ਼ਾਹ ਕਮਿਸ਼ਨ ਨਾਲ ਜੁੜੀਆਂ ਮੰਗਾਂ ਨੂੰ ਠੰਢੇ ਬਸਤੇ ਵਿੱਚ ਪਾ ਕੇ ਬੇਇਨਸਾਫ਼ੀ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ 21 ਜੂਨ ਨੂੰ ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮਨਾਏ ਜਾ ਰਹੇ ‘ਕੌਮਾਂਤਰੀ ਯੋਗ ਦਿਵਸ’ ਵਿੱਚ ਹਜ਼ਾਰਾਂ ਲੋਕਾਂ ਨੂੰ ਸ਼ਾਮਲ ਕਰਨ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਵੀ ਹੜਤਾਲ ਕਾਰਨ ਪ੍ਰਭਾਵਿਤ ਹੋ ਸਕਦੀਆਂ ਹਨ
ਜਾਣਕਾਰੀ ਅਨੁਸਾਰ ਜਨਤਾ ਨਾਲ ਜੁੜੇ ਅਹਿਮ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ ਉਤੇ ਹੜਤਾਲ ‘ਤੇ ਜਾਣ ਕਾਰਨ ਸਰਕਾਰੀ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਪਏ ਹਨ ਜੇ ਸਰਕਾਰ ਯੂਨੀਅਨ ਨੂੰ ਤੁਰੰਤ ਹੜਤਾਲ ਤੋਂ ਵਾਪਸ ਮੋੜਨ ਵਿੱਚ ਕਾਮਯਾਬ ਨਾ ਹੋਈ ਤਾਂ ਅਗਲੇ ਦਿਨੀਂ ਵੱਡੀ ਸਮੱਸਿਆ ਪੈਦਾ ਹੋ ਸਕਦੀ ਹੈ

ਪ੍ਰਸਿੱਧ ਖਬਰਾਂ

To Top