ਪੰਜਾਬ

ਡੀਸੀ ਅਤੇ ਐਸਐਸਪੀ ਵੱਲੋਂ ਤੂਰ ਦੇ ਪਿਤਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

DC, SSP, Toor, father, death

ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ ਸਵਰਗੀ ਕਰਮ ਸਿੰਘ

ਮੋਗਾ, ਲਖਵੀਰ ਸਿੰਘ/ਸੱਚ ਕਹੂੰ ਨਿਊਜ

ਡਿਪਟੀ ਕਮਿਸ਼ਨਰ ਸ. ਡੀਪੀਐਸ ਖਰਬੰਦਾ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਰਪ੍ਰੀਤ ਸਿੰਘ ਤੂਰ ਅੱਜ ਏਸ਼ੀਅਨ ਖੇਡਾਂ ਵਿੱਚ ਸ਼ਾਟਪੁੱਟ ਦੇ ਸੋਨ ਤਮਗਾ ਜੇਤੂ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਦੇ ਘਰ ਪਿੰਡ ਖੋਸਾ ਪਾਂਡੋ ਵਿਖੇ ਉਸ ਦੇ ਪਿਤਾ ਸਵਰਗੀ ਕਰਮ ਸਿੰਘ ਦਾ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚੇ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੂੰ ਦਿਲਾਸਾ ਵੀ ਦਿੱਤਾ।

ਜ਼ਿਕਰਯੋਗ ਹੈ ਕਿ ਸਵਰਗੀ ਕਰਮ ਸਿੰਘ ਪਿਛਲੇ ਕੁੱਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ, ਜਿੰਨਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ। ਸਵਰਗੀ ਕਰਮ ਸਿੰਘ ਰੱਸਾਕਸੀ ਦੇ ਉੱਘੇ ਵੀ ਖਿਡਾਰੀ ਸਨ। ਇਸ ਮੌਕੇ ਉਨਾਂ ਨਾਲ ਐਸਡੀਐਮ ਮੋਗਾ ਗੁਰਵਿੰਦਰ ਸਿੰਘ ਜਂੌਹਲ, ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਸਤਿਨਾਮ ਸਿੰਘ, ਜ਼ਿਲਾ ਖੇਡ ਅਫ਼ਸਰ ਬਲਵੰਤ ਸਿੰਘ ਅਤੇ ਉਜਾਗਰ ਸਿੰਘ ਜਂੌਹਲ ਆਦਿ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

DC, SSP, Toor, father, death

ਪ੍ਰਸਿੱਧ ਖਬਰਾਂ

To Top