ਤਿੰਨ ਤਲਾਕ ਬਿੱਲ ‘ਤੇ ਹੰਗਾਮਾ

0
240
Three, disagreements, over, divorce, bill

ਬਿੱਲ ‘ਤੇ ਸਹਿਮਤੀ ਨਾ ਬਣਨ ‘ਤੇ ਰਾਜ ਸਭਾ ਦੀ ਕਾਰਵਾਈ 2 ਜਨਵਰੀ ਤੱਕ ਮੁਲਤਵੀ
ਨਵੀਂ ਦਿੱਲੀ, ਤਿੰਨ ਤਲਾਕ ਬਿੱਲ ‘ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਹੋਈ, ਪਰ ਵਿਰੋਧੀ ਧਿਰ ਇਸ ਬਿੱਲ ਨੂੰ ਪਹਿਲਾਂ ਸਿਲੈਕਟ ਕਮੇਟੀ ਕੋਲ ਭੇਜਣ ਦੀ ਜਿੱਦ ‘ਤੇ ਅੜੀ ਰਹੀ ਸਰਕਾਰ ਨੇ ਵੀ ਸਪੱਸ਼ਟ ਕਰ ਦਿੱਤਾ ਕਿ ਇਸ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਨਹੀਂ ਭੇਜਿਆ ਜਾ ਸਕਦਾ ਹੈ ਸਰਕਾਰ ਦੇ ਇਸ ਜਵਾਬ ਤੋਂ ਨਾਰਾਜ਼ ਵਿਰੋਧੀਆਂ ਨੇ ਹੰਗਾਮਾ ਕੀਤਾ ਭਾਰੀ ਹੰਗਾਮੇ ਦਰਮਿਆਨ ਰਾਜ ਸਭਾ ਦੇ ਉਪ ਸਭਾਪਤੀ ਨੇ ਸਦਨ ਦੀ ਕਾਰਵਾਈ ਨੂੰ 2 ਜਨਵਰੀ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ
ਇਹ ਬਿੱਲ ਲੋਕ ਸਭਾ ਤੋਂ ਪਾਸ ਹੋ ਚੁੱਕਿਆ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਰਾਜ ਸਭਾ ‘ਤੇ ਟਿਕੀਆਂ ਹਨ ਜੇਕਰ ਰਾਜ ਸਭਾ ਦੀ ਤਸਵੀਰ ਨੂੰ ਦੇਖੀਏ ਤਾਂ ਸਰਕਾਰ ਲਈ ਇਸ ਬਿੱਲ ਨੂੰ ਪਾਸ ਕਰਾਉਣ ‘ਚ ਕਰੜੀ ਮੁਸ਼ੱਕਤ ਕਰਨੀ ਪਵੇਗੀ  ਕਾਂਗਰਸ ਨੇ ਲੋਕ ਸਭਾ ‘ਚ ਬਹਿਸ ਦੌਰਾਨ ਇਸ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦੀ ਮੰਗ ਰੱਖੀ ਸੀ ਪਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਸੋਧਾਂ ਦਾ ਸਨਮਾਨ ਕਰਦੀ ਹੈ ਪਰ ਇਸ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਨਹੀਂ ਭੇਜਿਆ ਜਾਵੇਗਾ ਇੱਥੇ ਅਸੀਂ ਤੁਹਾਡੇ ਸਾਹਮਣੇ ਰਾਜ ਸਭਾ ‘ਚ ਪਾਰਟੀਆਂ ਦੀ ਤਸਵੀਰ ਸਾਹਮਣੇ ਰੱਖ ਰਹੇ ਹਾਂ ਕਾਂਗਰਸ ਸਾਂਸਦ ਗੁਲਾਮ ਨਬੀ ਅਜ਼ਾਦ ਨੇ ਕਿਹਾ ਕਿ ਇਹ ਇੱਕ ਮਹੱਤਵਪੂਰਨ ਬਿੱਲ ਹੈ
ਇਸ ਬਿੱਲ ਦੀ ਵਜ੍ਹਾ ਨਾਲ ਕਰੋੜਾਂ ਲੋਕਾਂ ‘ਤੇ ਸਕਾਰਾਤਮਕ ਜਾਂ ਨਕਾਰਾਤਮਕ ਪ੍ਰਭਾਵ ਪਵੇਗਾ ਆਖਰ ਸਿਲੈਕਟ ਕਮੇਟੀ ਨੂੰ ਭੇਜੇ ਬਗੈਰ ਇਸ ਨੂੰ ਰਾਜ ਸਭਾ ਤੋਂ ਕਿਵੇਂ ਪਾਸ ਕਰਵਾਇਆ ਜਾ ਸਕਦਾ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।